Laljit Singh Bhullar Donate Eyes: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ।
ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ। ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਜੇ.ਬੀ. ਬਹਿਲ ਦੀ ਅਗਵਾਈ ‘ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਂ 400 ਦੇ ਲਗਪਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੂਰਪੀਨ ਦੇਸ਼ਾਂ ਦੀ ਤਰਜ਼ ‘ਤੇ ਭਾਰਤ ਵਿੱਚ ਵੀ ਲਾਇਸੈਂਸ ਬਣਾਉਣ ਸਮੇਂ ਫਾਰਮ ਵਿੱਚ ਬਿਨੈਕਾਰ ਵੱਲੋਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਅੰਗ/ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਖਾਨਾ ਭਰਨਾ ਸ਼ੁਰੂ ਹੋ ਗਿਆ ਹੈ।
Transport Minister @LaljitBhullar became the first cabinet minister of Punjab for taking pledge to donate eyes as he filled eye donation form during meeting with representatives of Rotary Eye Bank and Corneal Transplantation Society, Hoshiarpur. pic.twitter.com/iG5m41RWfy
— Government of Punjab (@PunjabGovtIndia) May 25, 2023
ਇਸ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ, ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਸ ਕਾਰਜ ਨੂੰ ਹੋਰ ਅੱਗੇ ਵਧਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h