ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ (ਪੁਰਸ਼ ਤੇ ਮਹਿਲਾ) ਛੱਤਰਸਾਲ ਸਟੇਡੀਅਮ, ਲੋਕ ਵਿਹਾਰ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 8 ਜਨਵਰੀ 2023 ਤੱਕ, ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ), ਬੈਸਟ ਫਿਸੀਕ (ਪੁਰਸ਼) 5 ਜਨਵਰੀ ਤੋਂ 9 ਜਨਵਰੀ 2023 ਤੱਕ ਪ੍ਰਹਲਾਦਪੁਰ ਸਪੋਰਟਸ ਕੰਪਲੈਕਸ, ਸੈਕਟਰ 31 ਰੋਹੀਨੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।
Central Civil Services Cultural & Sports Board is organizing All India Services Swimming, Basketball, Weightlifting, Powerlifting & Best Physique (Men) tournament. Trial of swimming teams will be at Sports Complex, SAS Nagar & for others at Polo Ground, Patiala on Dec 27 at 10 am
— Government of Punjab (@PunjabGovtIndia) December 25, 2022
ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 27 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ। ਤੈਰਾਕੀ (ਪੁਰਸ਼ ਤੇ ਮਹਿਲਾ) ਲਈ ਟਰਾਇਲ ਤੈਰਾਕੀ ਪੂਲ, ਸੈਕਟਰ 78, ਐਸ.ਏ.ਐਸ. ਨਗਰ ਅਤੇ ਬਾਸਕਟਬਾਲ (ਪੁਰਸ਼ ਤੇ ਮਹਿਲਾ), ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਸੀਕ (ਪੁਰਸ਼) ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 27 ਦਸੰਬਰ ਨੂੰ ਹੋਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h