ਸ਼ੁੱਕਰਵਾਰ, ਫਰਵਰੀ 6, 2026 08:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਹੀਦ ਜਵਾਨ ਪ੍ਰਦੀਪ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

by Gurjeet Kaur
ਸਤੰਬਰ 28, 2023
in ਪੰਜਾਬ
0
ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ
ਕਿਹਾ, ਪੂਰਾ ਦੇਸ਼ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ
ਸ਼ਹੀਦ ਦੀ ਯਾਦ ’ਚ ਵੱਖ-ਵੱਖ ਕੰਮਾਂ ’ਤੇ ਖਰਚੇ ਜਾਣਗੇ 99 ਲੱਖ ਰੁਪਏ
ਸ਼ਹੀਦ ਪ੍ਰਦੀਪ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ ਪਿੰਡ ਦੇ ਸਕੂਲ ਅਤੇ ਕਾਲਜ ਬਲਾਕ ਦਾ ਦਾ ਨਾਮ
ਕਮਿਊਨਿਟੀ ਹਾਲ, ਖੇਡ ਮੈਦਾਨ, ਲਾਇਬਰੇਰੀ ਅਤੇ ਯਾਦਗਾਰੀ ਗੇਟ ਬਣਾਉਣ ਦਾ ਐਲਾਨ
ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਵਾਸੀ ਭਾਰਤੀ ਫ਼ੌਜ ਦੇ ਸੈਨਿਕ ਪ੍ਰਦੀਪ ਸਿੰਘ ਸਬੰਧੀ ਅੰਤਿਮ ਅਰਦਾਸ ਮੌਕੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ। ਮਾਤ ਭੂਮੀ ਦੀ ਸੇਵਾ ਕਰਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਵੱਲੋਂ ਦਿੱਤੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਸ਼ਹੀਦ ਜਵਾਨ ਪ੍ਰਦੀਪ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸਾਡੇ ਸੀਐਮ ਸ. ਭਗਵੰਤ ਸਿੰਘ ਮਾਨ ਜੀ ਦੀ ਤਰਫ਼ੋਂ ਸ਼ਰਧਾ ਦੇ ਫੁੱਲ ਭੇਟ ਕੀਤੇ..
ਮੁੱਖ ਮੰਤਰੀ ਜੀ ਦੇ ਐਲਾਨ ਮੁਤਾਬਕ ਪਤਨੀ ਨੂੰ ਨੌਕਰੀ, ਸ਼ਹੀਦ ਦੀ ਯਾਦਗਾਰ ਬਣੇਗੀ ਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ..
ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ… pic.twitter.com/jE5JAP7s1h

— Chetan Singh Jouramajra (@jouramajra) September 27, 2023

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਪਿੰਡ ਵਿੱਚ ਵੱਖ-ਵੱਖ ਕਾਰਜਾਂ ’ਤੇ 99 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੁਝ ਦਿਨ ਪਹਿਲਾਂ ਐਲਾਨ ਕਰਕੇ ਗਏ ਸਨ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸ ਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਵਿਖੇ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ ਅਤੇ ਇਹ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪ ਕੇ ਗਏ ਸਨ।
 ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦ ਦੇ ਨਾਂ ’ਤੇ 20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਮਿਊਨਿਟੀ ਹਾਲ, 16 ਲੱਖ ਰੁਪਏ ਨਾਲ ਲਾਇਬ੍ਰੇਰੀ ਅਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ ’ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ ’ਤੇ ਯਾਦਗਾਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦਾ ਰਸਤਾ 31 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਸਮੇਤ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ 13 ਸਤੰਬਰ ਨੂੰ ਸ਼ਹੀਦੀ ਪਾ ਗਿਆ ਸੀ। ਮੰਤਰੀ ਨੇ ਕਿਹਾ ਕਿ ਇਹ ਸ਼ਹੀਦੀ ਦੇਸ਼, ਪੰਜਾਬ ਅਤੇ ਵਿਸ਼ੇਸ਼ ਕਰਕੇ ਸ਼ਹੀਦ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
Tags: chetan singh jaudamajraIndian Armypatialapro punjab tvpunjab government
Share213Tweet133Share53

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.