ਅੱਜ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 358ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਪ੍ਰੋਗਰਾਮ ਕੀਤੇ ਜਾ ਰਹੇ ਹਨ ਅਤੇ ਸ਼ਹਿਰਾਂ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ।
ਸਿੱਖ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚ ਰਹੀਆਂ ਹਨ। ਗੁਰੂ ਪਰਵ ਦੇ ਮੌਕੇ ‘ਤੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਵੀ ਕੀਤਾ ਹੈ, ਜਿਸ ਤਹਿਤ ਅੱਜ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਪੇਸ਼ੇਵਰ ਅਦਾਰੇ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਦੱਸ ਦੇਈਏ ਕਿ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਉਨ੍ਹਾਂ ਨੂੰ ਨਮਸਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਵੀ ਬਿਆਨ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 10ਵੇਂ ਸਿੱਖ ਗੁਰੂ ਦੀਆਂ ਬਰਾਬਰਤਾ, ਨਿਆਂ ਦੀ ਭਾਵਨਾ, ਬਹਾਦਰੀ ਅਤੇ ਸਮਾਜ ਵਿੱਚ ਜਾਤੀਵਾਦ ਵਿਰੁੱਧ ਉਨ੍ਹਾਂ ਦਾ ਨਿਰੰਤਰ ਸੰਘਰਸ਼ ਨਿਊ ਇੰਡੀਆ ਦੇ ਮੂਲ ਵਿੱਚ ਹਨ।
ਇਸ ਦੇ ਨਾਲ ਹੀ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਕੁਰਬਾਨੀਆਂ ਨੂੰ ਸਲਾਮ ਕਰਦੇ ਹੋਏ ਇੱਕ ਛੋਟਾ ਕਲਿੱਪ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਅਜਿਹੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੇ ਹਨ ਜੋ ਅਗਾਂਹਵਧੂ, ਖੁਸ਼ਹਾਲ ਅਤੇ ਦਇਆਵਾਨ ਹੋਵੇ। ”
ਪ੍ਰਧਾਨ ਮੰਤਰੀ ਨੇ “ਵਾਹਿਗੁਰੂ ਜੀ ਦਾ ਖਾਲਸਾ ਵਾਹਿਗੂਰੂ ਜੀ ਦੀ ਫਤਹਿ” ਨਾਲ ਨਮਸਕਾਰ ਦੀ ਸਮਾਪਤੀ ਕੀਤੀ।