ਮੁਕਤਸਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਗੁਰਗਿਆ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ 3 ਵਿਦੇਸ਼ੀ ਪਿਸਤੌਲ, 20 ਜਿੰਦਾ ਕਾਰਤੂਸ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ।
ਪੁਲਿਸ ਟੀਮ ਫ਼ਿਰੋਜ਼ਪੁਰ ਰੋਡ ’ਤੇ ਚੈਕਿੰਗ ਕਰ ਰਹੀ ਸੀ। ਤੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ ਤੇ ਤਲਾਸ਼ੀ ਲੈਣ ‘ਤੇ ਇਕ ਨੌਜਵਾਨ ਕੋਲੋਂ ਇਕ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ। ਤੇ ਨਾਲ ਦੇ ਨੌਜਵਾਨ ਦੇ ਬੈਗ ਵਿੱਚੋਂ 2 ਹੋਰ ਪਿਸਤੌਲ, 10 ਕਾਰਤੂਸ ਅਤੇ 1 ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚੋਂ ਇੱਕ ਆਸਟਰੀਆ ਦੀ ਬਣੀ GLOCK 9mm ਅਤੇ ਦੋ ਚੀਨੀ ਬਣੀ PX5 Storm ਅਤੇ PX3 ਮਾਡਲ ਹਨ।
SSP ਨੇ ਦੱਸਿਆ ਕਿ ਕਾਬੂ ਕੀਤੇ ਗਏ ਅਵਤਾਰ ਸਿੰਘ ਉਰਫ਼ ਲੱਬਾ ਬਾਬਾ (21 ਸਾਲ) ਵਾਸੀ ਮੁਕਤਸਰ ਦੀ ਪਛਾਣ ਰਵੀ ਕੁਮਾਰ (25 ਸਾਲ) ਵਾਸੀ ਮੁਕਤਸਰ ਵਜੋਂ ਹੋਈ ਹੈ।
ਥਾਣਾ ਸਦਰ ਮੁਕਤਸਰ ਦੀ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਲਾਰੇਂਸ ਬਿਸ਼ਨੋਈ ਗੈਂਗ ਦੇ ਸਰਗਨਾ ਸਚਿਨ ਚੜੇਵਾਨ ਨਾਲ ਜੁੜੇ ਹੋਏ ਸਨ। ਪੁਲਿਸ ਨੇ ਅਦਾਲਤ ਤੋਂ ਰਿਮਾਂਡ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਵਤਾਰ ਸਿੰਘ ਪਹਿਲਾਂ ਵੀ ਕਈ ਕੇਸਾਂ ਵਿੱਚ ਸ਼ਾਮਲ ਰਿਹਾ ਹੈ, ਜਿਸ ਵਿੱਚ ਐਨਡੀਪੀਐਸ ਐਕਟ ਅਤੇ ਕੁੱਟਮਾਰ ਦੇ ਤਹਿਤ ਕੇਸ ਦਰਜ ਹਨ।