ਸ਼ਨੀਵਾਰ, ਸਤੰਬਰ 19, 2026 06:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

by Pro Punjab Tv
ਮਾਰਚ 26, 2026
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹੈਰੋਇਨ ਦੀ ਖੇਪ ਦੀ ਢੋਆ-ਢੁਆਈ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਅਤੇ ਸੰਭਾਵੀ ਤੌਰ ‘ਤੇ ਉਹ ਇਸ ਖੇਤਰ ਵਿੱਚ ਕਾਰਜਸ਼ੀਲ ਨਸ਼ੀਲੇ ਪਦਾਰਥਾਂ ਦੇ ਵਿਆਪਕ ਨੈੱਟਵਰਕ ਦਾ ਹਿੱਸਾ ਹਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਖਾਸ ਸੂਚਨਾ ਮਿਲੀ ਸੀ ਕਿ ਸ਼ੱਕੀ ਇੰਦਰਜੀਤ ਸਿੰਘ ਅਤੇ ਰਵਿੰਦਰ ਸ਼ਰਮਾ ਹੈਰੋਇਨ ਦੀ ਇੱਕ ਵੱਡੀ ਖੇਪ ਦੀ ਡਿਲਿਵਰੀ ਦੇ ਸਬੰਧ ਵਿੱਚ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਤੋਂ ਝਬਾਲ ਰੋਡ, ਅੱਡਾ ਬੋਹੜੂ ਦੇ ਨਜਦੀਕ ਸਥਿਤ ਖੇਤਰ ਵਿੱਚ, ਦਰਿਆ ਦੇ ਨਾਲ ਲੱਗਦੇ ਰਸਤੇ ‘ਤੇ ਆ ਰਹੇ ਹਨ।

ਡੀਜੀਪੀ ਨੇ ਦੱਸਿਆ ਕਿ ਤਰੁੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਇਸ ਖੇਤਰ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਇੰਦਰਜੀਤ ਸਿੰਘ ਦੀ ਕਾਰ ਦੀ ਡਰਾਈਵਰ ਸੀਟ ਦੇ ਹੇਠਾਂ ਤੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਰਵਿੰਦਰ ਸ਼ਰਮਾ ਕੋਲੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧੀ, ਐਫਆਈਆਰ ਨੰਬਰ 19 ਮਿਤੀ 25-03-2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Tags: Aam Aadmi PartyAam Aadmi Party Punjablatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab policeTwo people associated with drug smuggling module
Share201Tweet126Share50

Related Posts

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026
Load More

Recent News

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.