Shooting incidents in America: ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਲੋਵਾ ਦੇ ਡੇਸ ਮੋਇਨਸ ਸ਼ਹਿਰ ਦੇ ਇੱਕ ਸਕੂਲ ਵਿੱਚ ਸੋਮਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ‘ਚ 2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਖ ਅਧਿਆਪਕ ਗੰਭੀਰ ਰੂਪ ਵਿੱਚ ਜ਼ਖਮੀ ਹੈ।
ਪੁਲਿਸ ਨੇ ਦੋਵਾਂ ਵਿਦਿਆਰਥੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਡੇਸ ਮੋਇਨੇਸ ਪੁਲਿਸ ਵਿਭਾਗ ਦੇ ਬੁਲਾਰੇ ਪੌਲ ਪਰੀਜ਼ੇਕ ਨੇ ਕਿਹਾ, “ਦੋਵੇਂ ਵਿਦਿਆਰਥੀਆਂ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ, ਜਦੋਂ ਕਿ ਤੀਜਾ ਵਿਅਕਤੀ, ਜੋ ਸਕੂਲ ਦਾ ਕਰਮਚਾਰੀ ਹੈ, ਉਸ ਦੀ ਹਾਲਤ ਗੰਭੀਰ ਹੈ।”
United States | Two students were killed while a teacher was injured in a shooting at a school in Des Moines in Iowa; multiple suspects taken into custody, reports The Associated Press citing the police
— ANI (@ANI) January 23, 2023
ਜ਼ਖ਼ਮੀ ਵਿਦਿਆਰਥੀਆਂ ਦੀ ਮੌਤ
ਅਮਰੀਕੀ ਮੀਡੀਆ ਮੁਤਾਬਕ ਗੋਲੀਬਾਰੀ ਦੀ ਘਟਨਾ ਸੋਮਵਾਰ ਦੁਪਹਿਰ ਡੇਸ ਮੋਇਨੇਸ ਆਇਓਵਾ ਚਾਰਟਰ ਸਕੂਲ ‘ਚ ਵਾਪਰੀ। ਗੋਲੀਬਾਰੀ ‘ਚ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਘਟਨਾ ‘ਚ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇੱਕ ਦਾ ਇਲਾਜ ਚੱਲ ਰਿਹਾ ਹੈ।
ਤੀਸਰਾ ਵਿਅਕਤੀ ਜਿਸਨੂੰ ਗੋਲੀ ਨਾਲ ਸੱਟਾਂ ਲੱਗੀਆਂ ਹਨ, ਉਹ ਇੱਕ ਸਕੂਲ ਅਧਿਆਪਕ ਹੈ ਜਿਸਦੀ ਸਰਜਰੀ ਹੋਈ ਹੈ। ਹਾਲਾਂਕਿ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਅਜੇ ਤੱਕ ਗੋਲੀ ਚਲਾਉਣ ਵਾਲੇ ਦੋਸ਼ੀਆਂ ਦੇ ਨਾਂ ਜਾਰੀ ਨਹੀਂ ਕੀਤੇ ਹਨ।
ਦੋ ਨੂੰ ਹਿਰਾਸਤ ਲਿਆ ਗਿਆ ‘ਚ
ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਦੇ ਤੁਰੰਤ ਬਾਅਦ ਘਟਨਾ ਵਾਲੀ ਥਾਂ ਤੋਂ ਕਰੀਬ ਦੋ ਮੀਲ ਦੂਰ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਕੋਲੋਂ ਕਾਰ ਵੀ ਜ਼ਬਤ ਕਰ ਲਈ ਗਈ ਹੈ। ਹਾਲਾਂਕਿ ਪੁਲਸ ਨੇ ਅਜੇ ਤੱਕ ਦੋਸ਼ੀਆਂ ਦੇ ਨਾਂ ਜਨਤਕ ਨਹੀਂ ਕੀਤੇ ਹਨ।
ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਤੋਂ ਲਗਪਗ 20 ਮਿੰਟ ਬਾਅਦ, ਅਧਿਕਾਰੀਆਂ ਨੇ ਲਗਪਗ ਦੋ ਮੀਲ ਦੂਰ ਗਵਾਹਾਂ ਦੇ ਵਰਣਨ ਨਾਲ ਮੇਲ ਖਾਂਦੀ ਇੱਕ ਕਾਰ ਨੂੰ ਰੋਕਿਆ ਤੇ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਕਿਹਾ ਕਿ ਇੱਕ ਸ਼ੱਕੀ ਕਾਰ ਵਿੱਚ ਭੱਜ ਗਿਆ, ਪਰ ਅਧਿਕਾਰੀ ਵਿਅਕਤੀ ਨੂੰ ਲੱਭਣ ਦੀ ਕੋਸ਼ਿਸ਼ ਕਰਨ ਲਈ ਕੇ-9 ਦੀ ਵਰਤੋਂ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h