ਸ਼ਨੀਵਾਰ, ਮਈ 10, 2025 02:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ

ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ ਛੇ ਸਾਲਾਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ।

by Gurjeet Kaur
ਦਸੰਬਰ 28, 2022
in ਪੰਜਾਬ
0

ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ ਛੇ ਸਾਲਾਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ।
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲੇ ਹੀ ਸਾਲ ਭਗਵੰਤ ਮਾਨ ਸਰਕਾਰ ਨੇ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਕਾਲਜਾਂ ਤੇ

ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ। ਅਕਤੂਬਰ ਮਹੀਨੇ ਵਿੱਚ ਲਾਗੂ ਕੀਤੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਵਿੱਚੋਂ ਅਧਿਆਪਕਾਂ ਨੂੰ 280 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਇਸ ਦੇ ਨਾਲ ਹੀ ਕਾਲਜਾਂ ਵਿੱਚ ਕੰਮ ਕਰਦੇ ਗੈਸਟੀ ਫੈਕਲਟੀ ਤੇ ਪਾਰਟ ਟਾਈਮ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਛੁੱਟੀਆਂ ਦੀ ਸਹੂਲਤ ਦਿੱਤੀ ਗਈ।

ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮ੍ਰਿਤਸਰ ਵਿਖੇ ਇਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਕੀਤੇ ਜਾਣਗੇ।

ਪੰਜਾਬੀ ਮਾਹੀ ਦੀ ਸ਼ੁਰੂਆਤ ਭਾਸ਼ਾ ਭਵਨ ਵਿਖੇ ਸਰਵੋਤਮ ਪੁਸਤਕਾਂ ਲਈ ਚੁਣੇ ਗਏ ਲੇਖਕਾਂ ਨੂੰ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਪੂਰਾ ਮਹੀਨੇ ਵੱਡੇ ਸਾਹਿਤਾਕਾਰਾਂ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਵਾਰਿਸ਼ ਸ਼ਾਹ, ਭਾਈ ਵੀਰ ਸਿੰਘ, ਬਲਵੰਤ ਗਾਰਗੀ, ਨਾਨਕ ਸਿੰਘ, ਸੰਤ ਰਾਮ ਉਦਾਸੀ, ਅਜਮੇਰ ਔਲਖ ਨੂੰ ਵੱਖ-ਵੱਖ ਸਮਾਗਮਾਂ ਰਾਹੀਂ ਯਾਦ ਕੀਤਾ ਗਿਆ। ਨਵੀਆਂ ਜ਼ਿਲਾ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਇਸ ਸਾਲ ਕਹਾਣੀਕਾਰ ਸੁਖਜੀਤ ਨੂੰ ‘ਮੈਂ ਅਯਨਘੋਸ਼ ਨਹੀਂ’ ਅਤੇ ਭੁਪਿੰਦਰ ਕੌਰ ਪ੍ਰੀਤ ਨੂੰ ਆਦਿਵਾਸੀ ਕਵਿਤਾ ਪੁਸਤਕ ‘ਨਗਾਰੇ ਵਾਂਗ ਵਜਦੇ ਸ਼ਬਦ’ ਦੇ ਅਨੁਵਾਦ ਲਈ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਾਸਤੇ ਚੁਣਿਆ ਗਿਆ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਰਹੀ।

ਸੂਬੇ ਦੇ ਕਾਲਜਾਂ ਲਈ ਖੇਡਾਂ ਵਾਸਤੇ 5 ਕਰੋੜ ਰੁਪਏ, ਈ-ਕੰਟੈਂਟ ਵਾਲੇ ਡਿਜੀਟਲ ਕਲਾਸ ਰੂਮਾਂ ਵਾਸਤੇ 10 ਕਰੋੜ ਰੁਪਏ, ਲੜਕੀਆਂ ਲਈ 5.39 ਕਰੋੜ ਰੁਪਏ ਦਾ ਸੈਨੇਟਰੀ ਨੈਪਕਿਨ ਦੀ ਵਿਵਸਥਾ, ਸੋਲਰ ਪ੍ਰਣਾਲੀ ਲਈ 11.50 ਕਰੋੜ ਰੁਪਏ ਨਾਲ ਸੋਲਰ ਪ੍ਰਣਾਲੀ ਦੀ ਵਿਵਸਥਾ ਰੱਖੀ ਗਈ। ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਵਿੱਚ 5 ਕਰੋੜ ਰੁਪਏ ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਕੰਮ ਰਹੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Minister Meet Harepunjabi newsTeachersPay Commissionਅਧਿਆਪਕਤਨਖ਼ਾਹ ਕਮਿਸ਼ਨਮੰਤਰੀ ਮੀਤ ਹੇਅਰ
Share227Tweet142Share57

Related Posts

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025
Load More

Recent News

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.