ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਬਰਕਰਾਰ ਹੈ। ਇਸ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਐਲਾਨ ਤੋਂ ਬਾਅਦ ਜੰਗ ਵੀ ਸ਼ੁਰੂ ਹੋ ਗਈ ਹੈ।
ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਵੀਰਵਾਰ ਨੂੰ 182 ਭਾਰਤੀ ਨਾਗਰਿਕਾਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਨਵੀਂ ਦਿੱਲੀ ਭੇਜਿਆ। ਇਸ ਤੋਂ ਪਹਿਲਾਂ ਵੀ 240 ਭਾਰਤੀ ਸੁਰੱਖਿਅਤ ਘਰ ਪਰਤ ਚੁੱਕੇ ਸਨ। ਦੱਸਿਆ ਜਾ ਰਿਹਾ ਹੈ ਕਿ ਸੈਂਕੜੇ ਭਾਰਤੀ ਅਜੇ ਵੀ ਉਥੇ ਫਸੇ ਹੋਏ ਹਨ।
ਇਸ ਦੇ ਨਾਲ ਹੀ ਯੂਕਰੇਨ ਸੰਕਟ ਦੇ ਵਿਚਕਾਰ ਭਾਰਤ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਤੁਰੰਤ ਯੂਕਰੇਨ ਛੱਡ ਦੇਣ। ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਭਾਰਤੀ ਦੂਤਾਵਾਸ ਵੱਲੋਂ ਇੱਕ ਵਾਰ ਫਿਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਜਿਸ ਵਿੱਚ ਭਾਰਤੀ ਵਿਦਿਆਰਥੀਆਂ ਨੇ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਕਲਾਸਾਂ ਦੀ ਅਧਿਕਾਰਤ ਪੁਸ਼ਟੀ ਦੀ ਬਜਾਏ ਘਰ ਪਰਤਣ ਦੀ ਅਪੀਲ ਕੀਤੀ ਹੈ।