Advisory for Indians living in Ukraine: ਯੂਕਰੇਨ ਵਿੱਚ ਭਾਰਤੀ ਰਾਜਦੂਤ ਨੇ ਭਾਰਤੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਬੇਲੋੜੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।
Embassy of India in Kyiv issues advisory for all Indian nationals in Ukraine – Indian nationals are advised to avoid all non-essential travel to & within Ukraine…They're requested to keep the Embassy informed about status of their presence in Ukraine…#RussiaUkraineConflict pic.twitter.com/pxU8txTNCg
— ANI (@ANI) October 10, 2022
ਦਰਅਸਲ ਰੂਸ ਨੇ ਕੀਵ ‘ਤੇ ਹਮਲਾ ਕੀਤਾ ਸੀ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਇਕ ਵਾਰ ਫਿਰ ਵਧ ਗਿਆ ਹੈ। ਇਸ ਤੋਂ ਪਹਿਲਾਂ, ਭਾਰਤ ਨੇ ਯੂਕਰੇਨ ਵਿਵਾਦ ਦੇ ਵਧਣ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਜੰਗ ਦਾ ਵਧਣਾ ਕਿਸੇ ਦੇ ਹਿੱਤ ਵਿੱਚ ਨਹੀਂ ਹੈ ਅਤੇ ਸਾਰੀਆਂ ਧਿਰਾਂ ਨੂੰ ਤੁਰੰਤ ਦੁਸ਼ਮਣੀ ਛੱਡ ਕੇ ਕੂਟਨੀਤੀ ਅਤੇ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕੁਝ ਸਮੇਂ ਲਈ ਮੁਕਾਬਲਤਨ ਸ਼ਾਂਤ ਰਹਿਣ ਤੋਂ ਬਾਅਦ ਸੋਮਵਾਰ ਨੂੰ ਯੂਕਰੇਨ ਦੇ ਕੁਝ ਖੇਤਰਾਂ ‘ਚ ਰੂਸ ਦੇ ਮਿਜ਼ਾਈਲ ਹਮਲਿਆਂ ਬਾਰੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਇਹ ਗੱਲ ਕਹੀ।
ਬਾਗਚੀ ਨੇ ਕਿਹਾ, “ਅਸੀਂ ਸਾਰੀਆਂ ਧਿਰਾਂ ਨੂੰ ਤੁਰੰਤ ਦੁਸ਼ਮਣੀ ਛੱਡਣ ਅਤੇ ਕੂਟਨੀਤੀ ਅਤੇ ਗੱਲਬਾਤ ਦੇ ਰਾਹ ‘ਤੇ ਪਰਤਣ ਦੀ ਅਪੀਲ ਕਰਦੇ ਹਾਂ,”। ਉਨ੍ਹਾਂ ਕਿਹਾ ਕਿ ਭਾਰਤ ਸਧਾਰਣ ਹੋਣ ਦੀਆਂ ਅਜਿਹੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਯੂਕਰੇਨ ਵਿੱਚ ਸੰਘਰਸ਼ ਦੇ ਵਧਣ ਤੋਂ ਡੂੰਘੀ ਚਿੰਤਾ ਵਿੱਚ ਹੈ ਜਿਸ ਵਿੱਚ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਨਾਗਰਿਕ ਮਾਰੇ ਗਏ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਟਕਰਾਅ ਦੀ ਸ਼ੁਰੂਆਤ ਤੋਂ ਲੈ ਕੇ, ਭਾਰਤ ਨੇ ਲਗਾਤਾਰ ਕਿਹਾ ਹੈ ਕਿ ਗਲੋਬਲ ਆਰਡਰ ਸੰਯੁਕਤ ਰਾਸ਼ਟਰ ਚਾਰਟਰ, ਅੰਤਰਰਾਸ਼ਟਰੀ ਕਾਨੂੰਨ ਅਤੇ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਿਧਾਂਤਾਂ ‘ਤੇ ਕੰਮ ਕਰਦਾ ਹੈ। ਦੱਸ ਦਈਏ ਕਿ ਰੂਸ ਨੇ ਸੋਮਵਾਰ ਨੂੰ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਉਸ ਦੇ ਕਈ ਸ਼ਹਿਰਾਂ ‘ਤੇ ਹਮਲਾ ਕਰਦੇ ਹੋਏ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ। ਰਾਜਧਾਨੀ ਕੀਵ ਵਿੱਚ ਹੋਏ ਹਮਲਿਆਂ ਵਿੱਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।