ਦੱਸ ਦਈਏ ਕਿ ਹੈਲੀਕਾਪਟਰ ਕੀਵ ਦੇ ਬਾਹਰਵਾਰ ਛੋਟੇ ਬੱਚਿਆਂ ਦੇ ਸਕੂਲ ਨਾਲ ਟਕਰਾ ਗਿਆ। ਇਹ ਘਟਨਾ ਕੀਵ ਦੇ ਉੱਤਰ-ਪੂਰਬ ‘ਚ ਸਥਿਤ ਬਰੋਵਰੀ ਸ਼ਹਿਰ ‘ਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਲੋਕ ਮੌਕੇ ‘ਤੇ ਪਹੁੰਚ ਗਏ। ਇਸ ਜਹਾਜ਼ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਹਾਦਸੇ ਤੋਂ ਬਾਅਦ ਬੱਚਿਆਂ ਦਾ ਸਕੂਲ ਅੱਗ ਦੀਆਂ ਲਪਟਾਂ ਵਿੱਚ ਘਿਰਿਆ ਨਜ਼ਰ ਆ ਰਿਹਾ ਹੈ। ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
Sixteen people including Ukraine's interior minister and other senior ministry officials were killed when a helicopter crashed outside Kyiv in the town of Brovary, reported Reuters citing Ukraine's national police chief
— ANI (@ANI) January 18, 2023
ਯੂਕਰੇਨ ਦੀ ਰਾਸ਼ਟਰੀ ਪੁਲਿਸ ਦੇ ਮੁਖੀ ਇਗੋਰ ਕਲੀਮੇਂਕੋ ਨੇ ਕਿਹਾ ਹੈ ਕਿ ਹੁਣ ਤੱਕ 16 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ ਯੂਕਰੇਨ ਦੇ ਗ੍ਰਹਿ ਮੰਤਰਾਲੇ ਦੇ ਕਈ ਸੀਨੀਅਰ ਅਧਿਕਾਰੀ ਅਤੇ ਗ੍ਰਹਿ ਮੰਤਰੀ ਡੇਨਿਸ ਮੋਨਾਸਟ੍ਰਿਸਕੀ ਅਤੇ ਉਨ੍ਹਾਂ ਦੇ ਡਿਪਟੀ ਯੇਵਗੇਨੀ ਯੇਸੇਨਿਨ ਸ਼ਾਮਲ ਹਨ।
ਦੱਸ ਦੇਈਏ ਕਿ ਮੋਨਾਸਟ੍ਰਿਸਕੀ ਸਾਲ 2021 ਵਿੱਚ ਹੀ ਯੂਕਰੇਨ ਦੇ ਗ੍ਰਹਿ ਮੰਤਰੀ ਬਣੇ ਸਨ। ਇਸ ਹਾਦਸੇ ‘ਚ ਦੋ ਬੱਚਿਆਂ ਸਮੇਤ 22 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਸਮੇਂ ਪਲੇ ਸਕੂਲ ‘ਚ ਬੱਚੇ ਅਤੇ ਸਕੂਲ ਸਟਾਫ ਮੌਜੂਦ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h