ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਦਿਨੀ ਪੰਜਾਬ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਥਾਵਾਂ ਉੱਪਰ ਲੱਗੇ ਹੋਏ ਬੋਰਡ ‘ਤੇ ਪੰਜਾਬੀ ਲਿਖਣ ਦੇ 21 ਫਰਵਰੀ ਤੱਕ ਉਨ੍ਹਾਂ ਦਿੱਤੇ ਗਏ ਅਲਟੀਮੇਟਮ ਦਾ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਨੇ ਸਵਾਗਤ ਕੀਤਾ ਹੈ। ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਨ ਦੇ ਆਦੇਸ਼ ਦੇ ਚੁੱਕਾ ਹੈ ਪਰ ਫਿਰ ਵੀ ਜੇਕਰ ਫਿਰ ਵੀ ਅਲਟੀਮੇਟਮ ਦੇਣ ਤੋਂ ਬਾਅਦ ਪੰਜਾਬ ਵਿੱਚ ਪੰਜਾਬੀ ਭਾਸ਼ਾ ਲਾਗੂ ਨਹੀਂ ਕੀਤੀ ਜਾਂਦੀ ਤਾਂ ਪੰਜਾਬੀ ਮਾਂ ਬੋਲੀ ਪ੍ਰਚਾਰ ਕਮੇਟੀ ਵੱਲੋਂ ਐਕਸ਼ਨ ਕੀਤਾ ਜਾਵੇਗਾ।
ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ 2017 ਵਿੱਚ ਉਨ੍ਹਾਂ ਵੱਲੋਂ ਪੰਜਾਬ ਵਿਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ ਇਕ ਮੁਹਿੰਮ ਵਿੱਢੀ ਗਈ ਸੀ ਅਤੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਗਈ ਸੀ ਕਿ ਪੰਜਾਬ ਵਿਚ ਪੰਜਾਬੀ ਭਾਸ਼ਾ ਲਾਗੂ ਕੀਤੀ ਜਾਵੇ ਅਤੇ ਅਤੇ ਪੰਜਾਬੀ ਨੂੰ ਪਹਿਲ ਦੇ ਆਧਾਰ ਤੇ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਜਿਸ ਕਾਰਨ ਮਜਬੂਰਨ ਉਨ੍ਹਾਂ ਵੱਲੋਂ ਬਠਿੰਡਾ ਸ੍ਰੀ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈਵੇ ਤੇ ਸਟੇਟ ਕਰੀਬ 1300 ਬੋਹੜ ਜੋ ਪੰਜਾਬੀ ਨੂੰ ਛੱਡ ਕੇ ਅੰਗਰੇਜ਼ੀ ਅਤੇ ਹਿੰਦੀ ਵਿਚ ਲੱਗੇ ਹੋਏ ਸਨ ਤੇ ਕਾਲਿਖ ਪੋਤੀ ਗਈ ਜਿਸ ਕਾਰਨ ਹੁਣ ਤੱਕ ਉਨ੍ਹਾਂ ਤੇ 8 ਮਾਮਲੇ ਦਰਜ ਹੋਏ ਹਨ। 7 ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਅਤੇ 1 ਭਗਵੰਤ ਮਾਨ ਸਰਕਾਰ ਸਮੇਂ ਦਰਜ ਹੋਏ ਸਨ ਜਿਸ ਦੀ ਕਾਨੂੰਨੀ ਲੜਾਈ ਉਨ੍ਹਾਂ ਵੱਲੋਂ ਲਗਾਤਾਰ ਲੜੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲ ਦੇ ਅਧਾਰ ਉੱਪਰ ਪੰਜਾਬੀ ਭਾਸ਼ਾ ਨੂੰ ਲਾਗੂ ਕਰੇ ਤਾਂ ਜੋ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਫਖਰ ਮਸੂਸ ਹੋਵੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿੰਦੇ ਲੋਕਾਂ ਨੂੰ ਆਪਣੀ ਮਾਤ ਭਸ਼ਾ ਪੰਜਾਬੀ ਲਿਖਵਾਉਣੀ ਚਾਹੀਦੀ ਹੈ ਜੇ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਪੰਜਾਬ ਨਾਲ ਗੱਦਾਰੀ ਕਰ ਰਹੇ ਹਨ ਉਹਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਵਿਆਹ-ਸ਼ਾਦੀਆਂ ਅਤੇ ਭੋਗਾਂ ਦੇ ਕਾਰਡ ਨੂੰ ਪੰਜਾਬੀ ਵਿੱਚ ਛਪਵਾਇਆ ਜਾਵੇ ਤਾਂ ਜੋ ਪੰਜਾਬ ਦੀ ਨਵੀਂ ਪੀੜੀ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਸਮਝ ਸਕੇ।
121 ਬਾਬਾ ਹਰਦੀਪ ਸਿੰਘ ਮਹਿਰਾਜ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ
ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਮੈਂਬਰਾਂ ਤੇ ਦਰਜ ਹੋਏ ਮਾਮਲਿਆਂ ਦੀ ਪੈਰਵੀ ਕਰ ਰਹੇ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਹਿਰਾ ਨੇ ਕਿਹਾ ਕਿ ਦੱਖਣੀ ਭਾਰਤ ਵਿੱਚ ਸੂਬਿਆਂ ਵੱਲੋਂ ਉਨ੍ਹਾਂ ਦੀ ਭਾਸ਼ਾ ਨੂੰ ਪ੍ਰਮੁੱਖਤਾ ਦਿੱਤੀ ਜਾਂਦੀ ਹੈ ਪਰ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਜਾਂਦਾ ਜੋ ਕਿ ਸਰਾਸਰ ਗਲਤ ਹੈ ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਮੁੱਖਤਾ ਦੇ ਅਧਾਰ ‘ਤੇ ਪੰਜਾਬ ਵਿੱਚ ਪੰਜਾਬੀ ਬੋਲੀ ਲਾਗੂ ਕੀਤੀ ਜਾਵੇ ਉਹਨਾਂ ਕਿਹਾ ਕਿ ਕਨੂੰਨ ਅਨੁਸਾਰ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ 8 ਡਰੱਗ ਮਾਮਲੇ ਦੀ ਪੈਰਵਾਈ ਹੈ ਮਾਣਯੋਗ ਅਦਾਲਤਾਂ ਵਿਚ ਚੱਲ ਰਹੇ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h