ਕਿਸਾਨੀ ਅੰਦੋਲਨ ਇੱਕ ਪਾਸੇ ਜੋਰਾ ਤੇ ਚੱਲ ਰਿਹਾ ਹੈ ਦੂਜੇ ਪਾਸੇ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦਾ ਨਾਮ ਨਹੀਂ ਲੈ ਰਹੀ | ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ UN ‘ਚ ਲੈ ਕੇ ਕਹੀ ਗੱਲ ਦਾ ਸਪੱਸ਼ਟੀਕਰਨ ਦਿੱਤਾ ਹੈ | ਕਿਸਾਨ ਅੰਦੋਲਨ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਖੇਤੀ ਕਾਨੂੰਨਾਂ ’ਤੇ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਅਸੀਂ ਗੱਲਬਾਤ ਕਰਨ ਲਈ ਤਿਆਰ ਹਾਂ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 22 ਤਾਰੀਖ਼ ਨੂੰ ਸਾਡਾ ਦਿੱਲੀ ਜਾਣ ਦਾ ਪ੍ਰੋਗਰਾਮ ਤੈਅ ਹੈ। ਟਿਕੈਤ ਨੇ ਕਿਹਾ ਕਿ 22 ਜੁਲਾਈ ਤੋਂ ਸੰਸਦ ਦਾ ਸੈਸ਼ਨ ਸ਼ੁਰੂ ਹੋਵੇਗਾ। 22 ਜੁਲਾਈ ਤੋਂ ਸਾਡੇ 200 ਕਿਸਾਨ ਸੰਸਦ ਕੋਲ ਧਰਨਾ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੰਯੁਕਤ ਰਾਸ਼ਟਰ (ਯੂ. ਐੱਨ.) ’ਚ ਲੈ ਕੇ ਜਾਣ ਦੀ ਗੱਲ ’ਤੇ ਸਫ਼ਾਈ ਵੀ ਦਿੱਤੀ ਹੈ।
ਉਹਨਾਂ ਕਿਹਾ ਕਿ ਮੈਂ ਇਹ ਨਹੀਂ ਕਿਹਾ ਸੀ ਖੇਤੀ ਕਾਨੂੰਨਾਂ ਨੂੰ ਲੈ ਕੇ ਯੂ. ਐੱਨ. ਜਾਵਾਂਗੇ। ਅਸੀਂ ਕਿਹਾ ਸੀ ਕਿ 26 ਜਨਵਰੀ ਦੀ ਘਟਨਾ ਦੀ ਨਿਰਪੱਖ ਜਾਂਚ ਹੋਵੇ। ਜੇਕਰ ਇੱਥੋਂ ਦੀ ਏਜੰਸੀ ਜਾਂਚ ਨਹੀਂ ਕਰ ਰਹੀ ਹੈ ਤਾਂ ਕੀ ਅਸੀਂ ਯੂ. ਐੱਨ. ’ਚ ਜਾਈਏ? ਇਸ ਤੋਂ ਪਹਿਲਾਂ ਟਿਕੈਤ ਨੇ ਕਿਹਾ ਸੀ ਕਿ ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਅਸੀਂ ਤਿਆਰ ਹਾਂ ਪਰ ਉਨ੍ਹਾਂ ਨੂੰ ਕੋਈ ਸ਼ਰਤ ਨਹੀਂ ਰੱਖਣੀ ਚਾਹੀਦੀ।