ਸ਼ਨੀਵਾਰ, ਨਵੰਬਰ 22, 2025 11:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੁੱਡਾ ਭਵਨ ‘ਚ ਅਚਨਚੇਤ ਚੈਕਿੰਗ

ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ।

by Bharat Thapa
ਦਸੰਬਰ 27, 2022
in ਪੰਜਾਬ
0

ਚੰਡੀਗੜ੍ਹ: ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਅਧਿਕਾਰੀਆਂ ‘ਤੇ ਕੰਮ ਦੇ ਬੋਝ ਅਤੇ ਉਨ੍ਹਾਂ ਦੇ ਪੱਧਰ ‘ਤੇ ਬਕਾਇਆ ਪਏ ਕੇਸਾਂ ਦਾ ਜਾਇਜ਼ਾ ਲਿਆ।

ਅਧਿਕਾਰੀਆਂ ਤੇ ਕਰਮਚਾਰੀਆਂ ਉਤੇ ਕੰਮ ਦੇ ਬੋਝ ਨੂੰ ਤਰਕਸੰਗਤ ਕਰਨ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੰਮ ਪ੍ਰਤੀ ਢਿੱਲਮੱਠ ਵਾਲੇ ਰਵੱਈਏ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫਾਈਲਾਂ ਦਾ ਨਿਬੇੜਾ ਨਾ ਕਰਨ ‘ਤੇ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਕੇ ਸਿਸਟਮ ਵਿੱਚ ਸੁਧਾਰ ਕਰਨ ਲਈ ਸੱਤਾ ਵਿੱਚ ਆਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ। ਵਿਭਾਗ ਨੇ ਹਾਲ ਹੀ ਵਿੱਚ 42 ਅਧਿਕਾਰੀਆਂ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਇੱਕ ਆਨਲਾਈਨ ਸਿਸਟਮ ਵਿਕਸਤ ਕੀਤਾ ਹੈ ਜਿਸ ਤਹਿਤ ਵਿਭਾਗ ਵਿੱਚ ਆਉਂਦੀਆਂ ਅਰਜ਼ੀਆਂ ਅਤੇ ਫਾਈਲਾਂ ਦੀ ਉਨ੍ਹਾਂ ਵੱਲੋਂ ਖੁਦ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਰਜ਼ੀਆਂ ਦੇ ਨਿਬੇੜੇ ਵਿੱਚ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ ਅਤੇ ਭ੍ਰਿਸ਼ਟ ਗਤੀਵਿਧੀਆਂ ਨੂੰ ਬੜਾਵਾ ਮਿਲਦਾ ਹੈ, ਜੋ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ।
ਉਨ੍ਹਾਂ ਨੇ ਕਰਮਚਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮਦਦ ਲਈ ਹਰ ਸਮੇਂ ਹਾਜ਼ਰ ਹਨ ਪਰ ਡਿਊਟੀ ਦੌਰਾਨ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraensurepropunjabtvPudda Bhavantimely servicesUnannounced Checking
Share221Tweet138Share55

Related Posts

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025

ਆਪ ਸੰਸਦ ਮੈਂਬਰ ਨੇ ਕਾਇਮ ਕੀਤੀ ਮਿਸਾਲ ! ਖੁਦ ਟਰੈਕਟਰ ਨਾਲ ਹੜ੍ਹ ਪ੍ਰਭਾਵਿਤ ਖੇਤਾਂ ਦਾ ਕੀਤਾ ਦੌਰਾ

ਨਵੰਬਰ 22, 2025

ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀ : 3-19 ਸਾਲ ਦੀ ਉਮਰ ਦੇ ਹਰ ਬੱਚੇ ਨੂੰ ਮਿਲੇਗੀ ਸਿੱਖਿਆ ਦੀ ਰੌਸ਼ਨੀ !

ਨਵੰਬਰ 22, 2025

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਨਵੰਬਰ 21, 2025

ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

ਨਵੰਬਰ 21, 2025
Load More

Recent News

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025

ਪਾਇਲਟ ਨੇ ਗੁਆ ਦਿੱਤਾ ਕੰਟਰੋਲ ਜਾਂ ਬਲੈਕ ਆਉਟ, ਤੇਜਸ ਦੇ ਕਰੈਸ਼ ਹੋਣ ਦੀ ਦੱਸੀ ਵਜ੍ਹਾ

ਨਵੰਬਰ 22, 2025

G20 ਸੰਮੇਲਨ ਅੱਜ ਤੋਂ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਦੀ 12ਵੀਂ ਹਾਜ਼ਰੀ; ਟਰੰਪ, ਸ਼ੀ, ਪੁਤਿਨ ਪਹਿਲੇ ਅਫਰੀਕਾ-ਮੇਜ਼ਬਾਨੀ ਸੰਮੇਲਨ ਵਿੱਚ ਨਹੀਂ ਹੋਏ ਸ਼ਾਮਲ

ਨਵੰਬਰ 22, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.