Ashirwad Scheme: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਅਸ਼ੀਰਵਾਦ ਸਕੀਮ ਦੇ 14 ਜਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜ਼ਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ।
Cabinet Minister, Dr. Baljit Kaur said that Punjab Govt has approved spending an amount of ₹75.48 lakh for pending 372 cases for the last 10 years under Ashirwad Scheme. She said Punjab Government is committed to welfare of Scheduled Castes and Backward Classes. pic.twitter.com/ERcFdlvtoS
— Government of Punjab (@PunjabGovtIndia) August 7, 2023
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h