ਐਤਵਾਰ, ਮਾਰਚ 1, 2026 06:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਅੰਦਰ ਹਰ ਖੇਤਰ ’ਚ ਵੱਡੇ ਪੱਧਰ ’ਤੇ ਹੋ ਰਹੀ ਹੈ ਤਰੱਕੀ: ਅਮਨ ਅਰੋੜਾ

ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ ਸਿਵਲ ਹਸਪਤਾਲ ’ਚ ਇਨ੍ਹਾਂ ਨਵੇਂ ਕਮਰਿਆਂ ਦੀ ਉਸਾਰੀ ਚਾਰ ਮਹੀਨਿਆਂ ’ਚ ਪੂਰੀ ਕਰਵਾਈ ਜਾਣੀ ਯਕੀਨੀ ਬਣਾਈ ਜਾਵੇਗੀ।

by ਮਨਵੀਰ ਰੰਧਾਵਾ
ਮਾਰਚ 17, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab News: ਪੰਜਾਬ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓਪੀਡੀ ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੌਂਗੋਵਾਲ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦੀ ਚਾਰਦਿਵਾਰੀ ਨਵੇਂ ਸਿਰਿਉਂ ਉਸਾਰੇ ਜਾਣ ਦੀ ਵੀ ਸ਼ੁਰੂਆਤ ਕਰਵਾਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹਰ ਖੇਤਰ ’ਚ ਵੱਡੇ ਪੱਧਰ ’ਤੇ ਤਰੱਕੀ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਹੋਰ ਵੀ ਬਹੁਤ ਵੱਡੀਆਂ ਸੌਗਾਤਾਂ ਸਮੁੱਚੇ ਪੰਜਾਬ ਅਤੇ ਖ਼ਾਸ ਕਰ ਸੁਨਾਮ ਹਲਕੇ ਦੇ ਲੋਕਾਂ ਨੂੰ ਮਿਲਣਗੀਆਂ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ ਸਿਵਲ ਹਸਪਤਾਲ ’ਚ ਇਨ੍ਹਾਂ ਨਵੇਂ ਕਮਰਿਆਂ ਦੀ ਉਸਾਰੀ ਚਾਰ ਮਹੀਨਿਆਂ ’ਚ ਪੂਰੀ ਕਰਵਾਈ ਜਾਣੀ ਯਕੀਨੀ ਬਣਾਈ ਜਾਵੇਗੀ ਅਤੇ ਇਸ ’ਤੇ ਤਕਰੀਬਨ 98 ਲੱਖ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ’ਚ ਕਮਰਿਆਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿਹਤ ਦੇ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਅਹਿਦ ਤਹਿਤ ਇਹ ਉਸਾਰੀ ਸ਼ੁਰੂ ਕਰਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਕਮਰੇ ਓ.ਪੀ.ਡੀ. ਦੀ ਸੁਵਿਧਾ ਦੇ ਨਾਲ-ਨਾਲ ਮਰੀਜ਼ਾਂ ਦੇ ਉਡੀਕ ਹਾਲ ਵਜੋਂ ਵੀ ਵਰਤੇ ਜਾ ਸਕਣਗੇ। ਲੌਂਗੋਵਾਲ ਦੀ ਸੀਐਚਸੀ ਦੀ ਚਾਰਦਿਵਾਰੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤ ਦੀ ਚਾਰਦਿਵਾਰੀ ਦੀ ਉਸਾਰੀ ਇਲਾਕੇ ਦੇ ਲੋਕਾਂ ਅਤੇ ਸੈਂਟਰ ਦੇ ਸਟਾਫ਼ ਦੀ ਚਿਰਾਂਕੋਣੀ ਮੰਗ ਸੀ ਜਿਸਨੂੰ ਪਿਛਲੀਆਂ ਸਰਕਾਰਾਂ ਵੱਲੋਂ ਲਗਾਤਾਰ ਅਣਗੌਲਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇੱਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਮਾਨ ਸਰਕਾਰ ਵੱਲੋਂ ਲਾਮਿਸਾਲ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸੈਂਟਰ ਦੀ ਇਸ ਚਾਰਦਿਵਾਰੀ ਦਾ ਕੰਮ 38 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਜਿਸਨੂੰ 2 ਮਹੀਨਿਆਂ ’ਚ ਪੂਰਾ ਕਰਵਾਇਆ ਜਾਵੇਗਾ।

ਇਸ ਮੌਕੇ ਸਿਵਲ ਸਰਜਨ ਡਾ ਪਰਮਿੰਦਰ ਕੌਰ, ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਆਸ਼ਾ ਬਜਾਜ ਐਮ ਸੀ, ਭਾਨੂੰ ਪ੍ਰਤਾਪ, ਮਨਪ੍ਰੀਤ ਬਾਂਸਲ, ਨਿਰਮਲਾ ਦੇਵੀ, ਲਾਭ ਸਿੰਘ, ਸੋਨੂੰ ਵਰਮਾ, ਵਿੱਕੀ ਗਰਗ, ਸੰਦੀਪ ਜਿੰਦਲ, ਬੱਬੂ, ਮੰਗਲ ਕਾਲਾ, ਰਾਜਾ ਨਕਟੇ, ਸੰਦੀਪ ਦੁੱਗਾਂ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBhagwant MannCommunity Health Centerfoundation stoneOPD in Civil Hospitalpro punjab tvPunjab CMpunjab ministerpunjab newspunjabi newsSunam
Share204Tweet128Share51

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.