ਬੁੱਧਵਾਰ, ਦਸੰਬਰ 3, 2025 10:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਦੀ ਅਗਵਾਈ ‘ਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ

by Gurjeet Kaur
ਅਕਤੂਬਰ 6, 2023
in ਪੰਜਾਬ
0

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੰਤਰੀ ਮੰਡਲ ਨੇ ਅਹੁਦਾ ਛੱਡ ਰਹੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਹੈ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਇਸ ਦੌਰਾਨ ਉੱਘੇ ਵਕੀਲ ਗੁਰਮਿੰਦਰ ਸਿੰਘ ਦੇ ਨਾਮ ਨੂੰ ਸੂਬੇ ਦੇ ਸਭ ਤੋਂ ਵੱਡੇ ਕਾਨੂੰਨੀ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ, ਐਸ.ਵਾਈ.ਐਲ. ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ

ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਰਕੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਉਠਦਾ। ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨੇਮਾਂ ਦੇ ਮੁਤਾਬਕ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੰਤਰੀ ਮੰਡਲ ਨੇ ਇਹ ਨੁਕਤ ਵੀ ਵਿਚਾਰਿਆ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਖਤਰੇ ਦੀ ਕਗਾਰ ਉਤੇ ਹਨ ਜਦਕਿ ਧਰਤੀ ਹੇਠੋਂ 100 ਫੀਸਦੀ ਤੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸਿਰਫ 61.5 ਫੀਸਦੀ (143 ਵਿੱਚੋਂ 88 ਬਲਾਕ) ਖਤਰੇ ਦੀ ਸਥਿਤੀ ਵਿੱਚ ਹਨ।

 

ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

 

 

ਲੋਕਾਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ।

 

 

 

ਪੀ.ਜੀ.ਐਸ.ਟੀ. (ਸੋਧ) ਬਿੱਲ-2023 ਦੀ ਤਜਵੀਜ਼ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ-2023 ਨੂੰ ਪੇਸ਼ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਜੀ.ਐਸ.ਟੀ. ਕੌਂਸਲ ਦੇ ਆਦੇਸ਼ਾਂ ਮੁਤਾਬਕ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਟੈਕਸਦਾਤਾਵਾਂ ਦੀ ਸਹੂਲਤ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਜੀ.ਐਸ.ਟੀ. ਐਕਟ-2017 ਵਿੱਚ ਕੁਝ ਸੋਧਾਂ ਕਰਨ ਦਾ ਪ੍ਰਸਤਾਵ ਹੈ ਜਿਨ੍ਹਾਂ ਵਿੱਚ ਜੀ.ਐਸ.ਟੀ. ਅਪੀਲ ਟ੍ਰਿਬਿਊਨਲ ਅਤੇ ਇਸ ਦੇ ਰਾਜ ਬੈਂਚਾਂ ਦਾ ਗਠਨ, ਕੁਝ ਅਪਰਾਧਾਂ ਨੂੰ ਗੈਰ-ਅਪਰਾਧਿਕ ਬਣਾਉਣਾ, ਛੋਟੇ ਵਪਾਰੀਆਂ ਨੂੰ ਈ-ਕਾਮਰਸ ਅਪ੍ਰੇਟਰਾਂ ਵੱਲੋਂ ਮਾਲ ਦੀ ਸਪਲਾਈ ਕਰਨ ਦੀ ਸਹੂਲਤ, ਜਾਣਕਾਰੀ ਦੀ ਸਹਿਮਤੀ ਅਧਾਰਿਤ ਸ਼ੇਅਰਿੰਗ ਅਤੇ ਆਨਲਾਈਨ ਗੇਮਿੰਗ ਅਤੇ ਟੈਕਸ ਲਈ ਕਾਨੂੰਨੀ ਵਿਵਸਥਾਵਾਂ ਆਦਿ ਸ਼ਾਮਲ ਹਨ।

 

 

ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨੀਤੀ ਨੂੰ ਹਰੀ ਝੰਡੀ

ਹਾਲ ਹੀ ਵਿੱਚ ਹੋਈਆਂ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ,  ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ। ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮ੍ਹਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇਗਾ।

Tags: cabinet meetingGurminder singh garrypro punjab tvPunjab New Agpunjabi newssyl
Share218Tweet136Share54

Related Posts

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 2, 2025

ਲੋਕਤੰਤਰ ਦੀ ਰੱਖਿਆ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਲੋਕਾਂ ਲਈ ਬੁਲੰਦ ਕੀਤੀ ਆਪਣੀ ਆਵਾਜ਼

ਦਸੰਬਰ 2, 2025

ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ : ਭਗਵੰਤ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਵਿੱਚ ਲਿਖਿਆ ਇੱਕ ਨਵਾਂ ਅਧਿਆਇ

ਦਸੰਬਰ 2, 2025

ਪੰਜਾਬ ਵਿੱਚ ਵੱਡਾ ਫੇਰਬਦਲ : ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 1, 2025
Load More

Recent News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025

ਗਰਭ ਅਵਸਥਾ ਦੌਰਾਨ ਕਿਉਂ ਰਹਿੰਦਾ ਹੈ ਥਾਇਰਾਇਡ ਦਾ ਖ਼ਤਰਾ ? ਕਿਵੇਂ ਕਰੀਏ ਬਚਾਅ

ਦਸੰਬਰ 2, 2025

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 2, 2025

ਗੁੜ੍ਹ ਦੀ ਵੀ ਹੁੰਦੀ ਹੈ Expiry ਡੇਟ, ਇਸਦੇ ਖ਼ਰਾਬ ਹੋਣ ਦੇ ਇਹ ਹਨ ਸੰਕੇਤ

ਦਸੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.