ਪੰਜਾਬ ਸ਼ਹੀਦਾਂ ਦੀ ਮਹਾਨ ਧਰਤੀ ਹੈ ਪਰ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਇਹ ਧਰਤੀ ਨਸ਼ਿਆਂ ਦੀ ਲਪੇਟ ਵਿਚ ਆ ਗਈ। ਪਰ ਪੰਜਾਬ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦੇ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਬਣਾਈ ਤੇ ਸਰਕਾਰ ਪਹਿਲੇ ਦਿਨ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਓਸੇ ਲੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ ਤੇ ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ, ਜੇਲ੍ਹ, ਮਾਈਨਿੰਗ ਅਤੇ ਜਲ ਸਰੋਤ ਮੰਤਰੀ, ਪੰਜਾਬ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਉਣ ਮੌਕੇ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ .ਬੈਂਸ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੂਰਨ ਇਮਾਨਦਾਰ ਮੁੱਖ ਮੰਤਰੀ ਹਨ, ਜਿਹੜੇ ਪੰਜਾਬ ਨੂੰ ਬੁਲੰਦੀਆਂ ਵੱਲ ਲੈਕੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 28 ਲੱਖ ਵਿਦਿਆਰਥੀ ਹਨ ਤੇ ਸਾਰੇ ਹੀ ਖ਼ਾਸ ਹਨ। ਹਰ ਵਿਦਿਆਰਥੀ ਵਿਚ ਕੋਈ ਨਾ ਕੋਈ ਪ੍ਰਤਿਭਾ ਹੈ ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਉਹਨਾਂ ਨੂੰ ਹਰ ਮੰਚ ਦਿੱਤਾ ਜਾਵੇਗਾ।
ਜਿਹੜਾ ਵਿਦਿਆਰਥੀ ਜੋ ਕੁਝ ਬਣਨਾ ਚਾਹੁੰਦਾ ਹੈ, ਉਹਨਾਂ ਉਸ ਸਬੰਧੀ ਹਰ ਸਹੂਲਤ ਦਿੱਤੀ ਜਾਵੇਗੀ। ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਬਣਾਉਣ ਵਿੱਚ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਦੱਸਿਆ ਕਿ ਬਲਾਕ ਪੱਧਰ ਉੱਤੇ 10 ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਤੇ ਇਹਨਾਂ ਖੇਡਾਂ ਪ੍ਰਤੀ ਖਿਡਾਰੀਆਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕੋਚਾਂ ਦਾ ਉਚੇਚੇ ਤੌਰ ਉੱਤੇ ਧੰਨਵਾਦ ਕੀਤਾ ਤੇ ਕਿਹਾ ਕਿ ਘੱਟ ਸਰੋਤਾਂ ਦੇ ਬਾਵਜੂਦ ਕੋਚਾਂ ਨੇ ਹੁਣ ਤੱਕ ਬਹੁਤ ਮਿਹਨਤ ਨਾਲ ਪੰਜਾਬ ਨੂੰ ਖੇਡਾਂ ਦੇ ਮੈਦਾਨ ਵਿੱਚ ਕਾਇਮ ਰੱਖਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦਾ ਵਿਕਾਸ ਵੱਡੇ ਪੱਧਰ ਉੱਤੇ ਜਾਰੀ ਹੈ ਤੇ ਵੱਡੀ ਗਿਣਤੀ ਆਮ ਆਦਮੀ ਕਲੀਨਿਕ ਜ਼ਿਲ੍ਹੇ ਵਿੱਚ ਬਣਾਏ ਗਏ ਹਨ, ਜਿਨ੍ਹਾਂ ਦਾ ਲਾਹਾ ਰੋਜ਼ਾਨਾ ਹਜ਼ਾਰਾਂ ਲੋਕ ਲੈ ਰਹੇ ਹਨ।
ਕੈਬਨਿਟ ਮੰਤਰੀ ਸ. ਬੈਂਸ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੀ ਭਾਵਨਾ ਨਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਤੇ ਆਪਣੇ ਜ਼ਿਲ੍ਹੇ ਅਤੇ ਅੱਗੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਬੈਜ ਲਾਉਣ ਦੀ ਰਸਮ ਅਤੇ ਮਿਸ਼ਾਲ ਦੀ ਰਸਮ ਵੀ ਨਿਭਾਈ ਗਈ ਤੇ ਖਿਡਾਰੀਆਂ ਵੱਲੋਂ ਮਾਰਚ ਪਾਸਟ ਵੀ ਕੀਤਾ ਗਿਆ। ਖੇਡਾਂ ਦੀ ਰਸਮੀ ਸ਼ੁਰੂਆਤ ਤਹਿਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਹਲਕਾ ਰੂਪਨਗਰ ਦੇ ਵਿਧਾਇਕ ਸ਼੍ਰੀ ਦਿਨੇਸ਼ ਚੱਢਾ, ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੌੜ ਲਗਾ ਕੇ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਬੈਂਸ ਨੇ ਖੇਡਾਂ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਮਿਲ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਤੇ ਇਸ ਮੌਕੇ ਅਰਜਨ ਐਵਾਰਡੀ, ਓਲੰਪੀਅਨ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਐਸ. ਪੀ. (ਹੈੱਡ ਕੁਆਰਟਰ) ਸ. ਰਾਜਪਾਲ ਸਿੰਘ ਹੁੰਦਲ ਵੀ