ਬੁੱਧਵਾਰ, ਅਗਸਤ 26, 2026 01:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰਟੀਏ ਦਫ਼ਤਰ ਦੀ ਅਚਨਚੇਤ ਚੈਕਿੰਗ

ਭੁੱਲਰ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਬਤ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

by ਮਨਵੀਰ ਰੰਧਾਵਾ
ਜਨਵਰੀ 18, 2023
in ਪੰਜਾਬ
0

ਪਟਿਆਲਾ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ ‘ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀਆਰਟੀਸੀ ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ।

ਲਾਲਜੀਤ ਸਿੰਘ ਭੁੱਲਰ ਨੇ ਇਸ ਦੌਰਾਨ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਦਫ਼ਤਰ ਵਿੱਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਬਤ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਕਿ ਨਵੀਆਂ ਆਰ.ਸੀਜ, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ।

ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਦਾ ਵੀ ਨਿਰੀਖਣ ਕੀਤਾ ਅਤੇ ਇੱਥੇ ਡਰਾਇਵਰ-ਕੰਡਕਟਰ ਟ੍ਰੇਨਿੰਗ ਸਕੂਲ, ਟਾਇਰ ਪਲਾਂਟ ਸਮੇਤ ਬੱਸ ਬਾਡੀ ਫੈਬਰੀਕੇਸ਼ਨ ਸੈਲ ਦਾ ਵੀ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ।

ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਜੀ.ਐਮਜ ਪਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਪੀ.ਆਰ.ਟੀ.ਸੀ. ਅਤੇ ਪਨਬੱਸ ਨੂੰ ਚੋਰ ਮੋਰੀਆਂ ਬੰਦ ਕਰਕੇ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰ ਦੀਆਂ ਹਦਾਇਤਾਂ ‘ਤੇ ਪੀ.ਆਰ.ਟੀ.ਸੀ. ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਕੋਈ ਕਮੀ ਬਾਕੀ ਨਾ ਛੱਡੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Laljit Singh Bhullarpatialapro punjab tvPRTC Head Officepunjab governmentpunjab transport ministerpunjabi newsRegional Transport Authority PatialaSurprise Check
Share210Tweet131Share52

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.