ਵੀਰਵਾਰ, ਮਈ 21, 2026 11:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

by Gurjeet Kaur
ਫਰਵਰੀ 3, 2024
in ਪੰਜਾਬ
0
ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ
 ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ
ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
ਪੰਜਾਬ ਦੇ ਮੁੱਖ ਸਕੱਤਰ   ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ।
  ਵਰਮਾ ਨੇ ਸਿਵਲ ਹਸਪਤਾਲ ‘ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
 ਵਰਮਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 90 ਫ਼ੀਸਦ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ।
ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਬਜ਼ਾਰ ਵਿੱਚੋਂ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਾ ਦੇਣਾ ਪਵੇ। ਇਸ ਮੰਤਵ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐਸ.ਐਮ.ਓਜ਼ ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ।
ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਉਕਤ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ ਨੇ ਇਸ  ਸਬੰਧੀ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।
  ਵਰਮਾ ਨੇ ਅੱਗੇ ਕਿਹਾ ਕਿ ਜੇਕਰ ਉਕਤ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 ‘ਤੇ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਇਸ ਲੋਕ ਭਲਾਈ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ   ਅਜੋਏ ਸ਼ਰਮਾ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ.   ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।
Tags: ਮੁੱਖ ਸਕੱਤਰ   ਅਨੁਰਾਗ ਵਰਮਾਮੁੱਖ ਮੰਤਰੀ ਭਗਵੰਤ ਸਿੰਘ ਮਾਨ
Share205Tweet128Share51

Related Posts

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਮਈ 21, 2026

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਮਈ 21, 2026

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਈ 21, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.