Patiala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ। ਦੱਸ ਦਈਏ ਕਿ ਇਸ ਦੌਰਾਨ ਮੰਤਰੀ ਨੇ ਹਸਪਤਾਲ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਨੂੰ ਤੇਜ਼ ਕਰਨ ਲਈ ਕਿਹਾ। ਨਾਲ ਹੀ ਉਹ ਇਸ ਨੂੰ ਮਰੀਜ਼ਾਂ ਦੇ ਅਨੁਕੂਲ ਬਣਾਉਣ ਲਈ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਲਈ ਪੰਜਾਬ ਦੇ ਦੋ ਦਿਨ ਵੱਖ-ਵੱਖ ਹਸਪਤਾਲਾਂ ਦੇ ਦੌਰੇ ‘ਤੇ ਹਨ।
ਇਸ ਮੌਕੇ ਪੰਜਾਬ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨਾਭਾ ਦੇ ਸਰਕਾਰੀ ਹਸਪਤਾਲ ਵਿਚ 8 ਕਰੋੜ ਦੀ ਲਾਗਤ ਨਾਲ ਬਣ ਰਹੇ ਜ਼ੱਚਾ-ਬੱਚਾ ਬਿਲਡਿੰਗ ਦਾ ਦੌਰਾ ਕੀਤਾ। ਇਸ ਦੌਰਾਨ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਬਣਦੇ ਫੰਡਾਂ ਨੂੰ ਜਾਰੀ ਨਹੀਂ ਕਰ ਰਹੀ, ਜਿਸ ਕਰਕੇ ਸਾਨੂੰ ਸਹੂਲਤਾਂ ਪ੍ਰਤੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਨੇ 580 ਕਰੋੜ ਰੁਪਏ ਦੇ ਫੰਡ ਰੋਕੇ ਹਨ, 3640 ਕਰੋੜ ਰੁਪਇਆ ਮੰਡੀ ਬੋਰਡ ਦਾ ਰੋਕਿਆ ਹੋਇਆ ਹੈ। ਇਹ ਸਾਰਾ ਫੰਡ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।
ਪੰਜਾਬ ਸਿਹਤ ਮੰਤਰੀ ਨੇ ਅੱਗੇ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਸਿਹਤ ਸਹੂਲਤਾਂ ਦੇਣ ਲਈ ਹਰ ਇੱਕ ਕਮੀ ਨੂੰ ਪੂਰਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਡਾਕਟਰਾਂ ਅਤੇ ਸਟਾਫ ਨਰਸਾਂ ਦੀ ਨਵੀਂ ਭਰਤੀ ਵੀ ਕਰ ਰਹੇ ਹਾਂ। ਨਸ਼ੇ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੋ ਅਟਨੋਕ ਗੋਲੀ ਹੈ ਉਹ ਸਮੈਕ ਦੇ ਨਸ਼ੇ ਨੂੰ ਰੋਕਣ ਦੇ ਲਈ ਮਦਦ ਕਰਦੀ ਹੈ ਤੇ ਨਸ਼ੇ ਦੀ ਰੋਕਥਾਮ ਦੇ ਲਈ ਅਸੀਂ ਵੱਡਾ ਕਦਮ ਚੁੱਕ ਰਹੇ ਹਾਂ।
ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਵੀ ਮੌਜ਼ੂਦ ਰਹੇ। ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਨਵੀਂ ਬਣ ਰਹੀ ਇਮਾਰਤ ਦਾ ਦੌਰਾ ਕੀਤਾ ਤੇ ਉਨ੍ਹਾਂ ਵੱਲੋਂ ਭਰੋਸਾ ਦਿਤਾ ਗਿਆ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਸਚਾਰੂ ਢੰਗ ਨਾਲ ਚਲਾਇਆ ਜਾਵੇਗਾ ਅਤੇ ਹਰ ਇੱਕ ਲੋਕਾਂ ਨੂੰ ਸਹੂਲਤ ਹਸਪਤਾਲਾਂ ਵਿੱਚ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h