ਬਟਾਲਾ ਤੋਂ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਕਿ ਬਟਾਲਾ ਦੇ ਨੇੜੇ ਇੱਕ ਪਿੰਡ ਉਧਨਵਾਲ ਵਿਖੇ ਪੁਲਿਸ ਸਟੇਸ਼ਨ ਥਾਣਾ ਘੁਮਾਨ ਦੇ ਇੱਕ ਪੈਟਰੋਲ ਪੰਪ ਤੇ ਲੁਟੇਰਿਆਂ ਵੱਲੋਂ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ।
ਜਦੋਂ ਚੋਰਾਂ ਵੱਲੋਂ ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ ਨਗਦੀ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਪੈਸੇ ਦੇਣ ਤੋਂ ਇਨਕਾਰ ਕਰਤਾ। ਲੁਟੇਰਿਆਂ ਵੱਲੋਂ ਕਰਮਚਾਰੀਆਂ ਤੇ ਫਾਇਰਿੰਗ ਕਰ ਦਿੱਤੀ।
ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ ਉਸਦੀ ਮ੍ਰਿਤਕ ਦੇਹ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਦੂਸਰੇ ਦੀ ਹਾਲਤ ਗੰਭੀਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਉੱਥੇ ਹੀ ਦੋਨੋਂ ਹੀ ਪੈਟਰੋਲ ਪੰਪ ਦੇ ਕਰਿੰਦੇ ਹਿਮਾਚਲ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ ਅਤੇ ਸਿਵਿਲ ਹਸਪਤਾਲ ਬਟਾਲਾ ਦੇ ਡਾਕਟਰ ਸਾਹਿਲ ਕੁਮਾਰ ਨੇ ਦੱਸਿਆ ਕਿ ਮਰਨ ਵਾਲਾ ਕੇਵਲ ਕੁਮਾਰ 40 ਸਾਲ ਦੀ ਸੀ ਅਤੇ ਜ਼ਖ਼ਮੀ ਰਵੀ ਕੁਮਾਰ ਜਿਸ ਦੀ ਉਮਰ ਕਰੀਬ 36 ਸਾਲ ਹੈ ।