Amit Shah’s Patiala Rally Postponed: ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਅਮਿਤ ਸ਼ਾਹ ਦੀ 29 ਜਨਵਰੀ ਨੂੰ ਹੋਣ ਵਾਲੀ ਪਟਿਆਲਾ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਰੈਲੀ ਨੂੰ ਮੁਲਤਵੀ ਕਰਨ ਦੇ ਕਾਰਨਾਂ ਦਾ ਫੌਰੀ ਤੌਰ ‘ਤੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਅਮਿਤ ਸ਼ਾਹ ਦੇ ਅਹਿਮ ਰੁਝੇਵਿਆਂ ਕਾਰਨ ਰੈਲੀ ਨੂੰ ਮੁਲਤਵੀ ਕੀਤਾ ਗਿਆ ਹੈ।
ਦੱਸ ਦਈਏ ਕਿ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਪ੍ਰਧਾਨ ਹਰਿੰਦਰ ਕੋਹਲੀ ਨੇ ਰੈਲੀ ਮੁਲਤਵੀ ਕਰਨ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਜਾਣਕਾਰੀ ਸੀ ਕਿ 29 ਜਨਵਰੀ ਨੂੰ ਪਟਿਆਲਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੋਣੀ ਸੀ। ਇਸ ਰੈਲੀ ਬਾਰੇ ਇਹ ਵੀ ਚਰਚਾ ਸੀ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਇਹ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੀ ਅਗਲੀ ਤਰੀਕ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਮਨਪ੍ਰੀਤ ਬਾਦਲ ਨੇ ਫੜਿਆ ਬੀਜੇਪੀ ਦਾ ਪੱਲਾ
ਦੱਸ ਦਈਏ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਹੋ ਗਈਆਂ ਹਨ। ਭਾਜਪਾ ਨੇ 2024 ਦੀਆਂ ਲੋਕ ਲਭਾ ਚੋਣਾਂ ਲਈ ਪਲਾਨਿੰਗ ਸ਼ੁਰੂ ਕਰ ਦਿੱਤੀ ਹੈ। ਜਿੱਥੇ ਬੀਤੇ ਲੰਬੇ ਸਮੇਂ ਤੋਂ ਪੰਜਾਬ ਤੋਂ ਕਾਂਗਰਸ ਦੇ ਆਗੂ ਭਾਜਪਾ ‘ਚ ਸ਼ਾਮਲ ਹੋ ਰਹੇ ਹਨ ਅਜਿਹੇ ‘ਚ ਹੁਣ ਬੀਤੇ ਦਿਨੀਂ ਮਨਪ੍ਰੀਤ ਬਾਦਲ ਨੇ ਵੀ ਭਾਜਪਾ ‘ਚ ਜਾ ਕੇ ਕਾਂਗਰਸ ਨੂੰ ਵੱਡਾ ਝੱਟਕਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h