Union Home Ministry took Notice on Ajnala Incident: ਅਜਨਾਲਾ ਮਾਮਲਾ ਕਾਫੀ ਭੱਖਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਗ੍ਰਹਿ ਮੰਤਰਾਲੇ ਨੇ ਐਤਵਾਰ ਸ਼ਾਮ ਤੱਕ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਬਿਊਰੋ (ਆਈਬੀ) ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਕੇਂਦਰ ਨੇ ਪੁੱਛਿਆ ਹੈ ਕਿ ਸੰਭਾਵਿਤ ਹਿੰਸਾ ਨੂੰ ਰੋਕਣ ਲਈ ਪੰਜਾਬ ਪੁਲਿਸ ਦੀ ਐਕਸ਼ਨ ਪਲਾਨ ਕੀ ਸੀ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਥਾਣੇ ਵਿੱਚ ਦਰਜ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਲਈ ਗਰਮ ਖਿਆਲੀ ਜਥੇਬੰਦੀਆਂ ਦੇ ਸਮਰਥਕਾਂ ਵੱਲੋਂ ਪੁਲਿਸ ਮੁਲਾਜ਼ਮਾਂ ’ਤੇ ਕੀਤੇ ਹਮਲੇ ਦਾ ਸਖ਼ਤ ਨੋਟਿਸ ਲਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਰਿਪੋਰਟ ਮੰਗੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੀ ਹਰਕਤ ਵਿੱਚ ਨਜ਼ਰ ਆਈ। ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਅਧਿਕਾਰੀਆਂ ਨਾਲ 3 ਘੰਟੇ ਤੱਕ ਮੈਰਾਥਨ ਮੀਟਿੰਗ ਕੀਤੀ ਅਤੇ ਕਿਹਾ – ਗੈਂਗਸਟਰਾਂ ਅਤੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸੋ। ਅੰਮ੍ਰਿਤਪਾਲ ਦੇ ਸਮਰਥਕ ਕਿਹੜੇ-ਕਿਹੜੇ ਜ਼ਿਲ੍ਹਿਆਂ ‘ਚੋਂ ਪਹੁੰਚੇ, ਕੀ ਗਰਮ ਖਿਆਲੀ ਜਥੇਬੰਦੀਆਂ ਨੂੰ ਵਿਦੇਸ਼ਾਂ ‘ਚੋਂ ਮਿਲੀ ਹਮਾਇਤ, ਕੀ ਹੈ ਮੋਹਾਲੀ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਤੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਦੀ ਸਥਿਤੀ? ਜੇਕਰ ਵਿਰੋਧ ਹਿੰਸਕ ਹੋ ਜਾਂਦਾ ਹੈ ਤਾਂ ਉਸ ਨੂੰ ਰੋਕਣ ਦੇ ਕੀ ਪ੍ਰਬੰਧ ਹਨ?
ਕਾਨੂੰਨ ਵਿਵਸਥਾ ਨੂੰ ਕਿਸੇ ਵੀ ਹਾਲਤ ਵਿੱਚ ਵਿਗੜਨ ਨਹੀਂ ਦਿੱਤਾ ਜਾ ਸਕਦਾ। ਅਜਨਾਲਾ ਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਪੁਲਿਸ 52 ਵੀਡੀਓਜ਼ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੌਣ ਹਥਿਆਰ ਲੈ ਕੇ ਆਇਆ ਸੀ ਅਤੇ ਆਪਣੀ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ‘ਤੇ ਕਿਹੜੇ ਗਰਮ-ਖਿਆਲੀਆਂ ਨੇ ਹਮਲਾ ਕੀਤਾ। ਗਰਮ ਖਿਆਲੀਆਂ ਨੂੰ ਰੋਕਣ ਵਿੱਚ ਕਿੱਥੇ ਗਲਤੀ ਹੋਈ ਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਕਾਰਜ ਯੋਜਨਾ ਕੀ ਹੋਵੇਗੀ। ਐਤਵਾਰ ਸ਼ਾਮ ਤੱਕ ਸਰਕਾਰ ਨੂੰ ਰਿਪੋਰਟ ਸੌਂਪਣ ਦੀ ਤਿਆਰੀ ਚੱਲ ਰਹੀ ਹੈ।
ਗਾਰਡਾਂ ਦੇ ਲਾਇਸੈਂਸ ਦੀ ਜਾਂਚ ਕੀਤੀ ਜਾਵੇਗੀ
ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਨਾਲ ਆਏ ਹਥਿਆਰਬੰਦ ਸੁਰੱਖਿਆ ਕਰਮਚਾਰੀਆਂ ਦੇ ਅਸਲਾ ਲਾਇਸੈਂਸਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਬਾਰਡਰ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ ਜੋ ਅਜਨਾਲਾ ਵਿੱਚ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਨ ਵਾਲਿਆਂ ਦੀ ਭਾਲ ਕਰ ਰਹੀ ਹੈ। ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।
ਅਜਨਾਲਾ ਕਾਂਡ ਤੋਂ ਸਬਕ ਲੈਂਦਿਆਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਸਿਰਫ਼ ਏਡੀਜੀਪੀ ਪੱਧਰ ਦੇ ਅਧਿਕਾਰੀ ਹੀ ਕਿਸੇ ਵੀ ਧਰਨੇ ਦੀ ਇਜਾਜ਼ਤ ਦੇ ਸਕਣਗੇ। ਇਜਾਜ਼ਤ ਦੇਣ ਤੋਂ ਪਹਿਲਾਂ ਇੰਟੈਲੀਜੈਂਸ ਵਿੰਗ ਦੀ ਰਿਪੋਰਟ ਵੀ ਲਈ ਜਾਵੇਗੀ। ਅੰਮ੍ਰਿਤਪਾਲ ਸਮੇਤ ਹੋਰ ਹੌਟਸ਼ੌਟਸ ‘ਤੇ ਇੱਕ ਮਹੀਨੇ ਤੋਂ ਨਜ਼ਰ ਰੱਖੀ ਜਾ ਰਹੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਲੈ ਕੇ ਪੁਲਿਸ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ, ਜਲ ਤੋਪਾਂ ਦੀ ਵਰਤੋਂ ਨਹੀਂ ਕਰ ਸਕੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h