ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ, ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼ਿਰਕਤ ਕੀਤੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਜੱਦੀ ਪਿੰਡ ਬਾਦਲ ਵਿੱਚ ਕਰਵਾਏ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੁੱਜੇ। ਗ੍ਰਹਿ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਤੋਂ ਇਲਾਵਾ ਲੋਕ ਸਭਾ ਸਪੀਕਰ ਓਮ ਬਿਰਲਾ, ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਅੰਤਿਮ ਅਰਦਾਸ ਵਿੱਚ ਪੁੱਜੇ।
ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਸਮਾਗਮ ਵਿੱਚ ਪਹੁੰਚ ਸਕਦੇ ਹਨ। ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸਾਬਕਾ ਮੁੱਖ ਮੰਤਰੀ ਬਾਦਲ ਦੇ ਦਿਹਾਂਤ ਤੋਂ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੰਤਿਮ ਸੰਸਕਾਰ ਵਾਲੇ ਦਿਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਅੰਤਿਮ ਅਰਦਾਸ ਕੀਤੀ। ਪ੍ਰਕਾਸ਼ ਸਿੰਘ ਬਾਦਲ 75 ਸਾਲਾਂ ਦੇ ਸਿਆਸੀ ਕਰੀਅਰ ਵਿੱਚ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h