Punjab Haryana SYL Issue: ਸਤਲੁਜ-ਯਮੁਨਾ ਲਿੰਕ ਨਹਿਰ (Sutlej-Yamuna Link Canal) ਦੇ ਮੁੱਦੇ ‘ਤੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ (Punjab and Haryana CM’s) ਵਿਚਾਲੇ ਬੈਠਕ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Gajendra Singh Shekhawat) ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਲਈ ਬੁਲਾਇਆ ਹੈ।
ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ।
ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ ‘ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ।ਨਵੰਬਰ ਮਹੀਨੇ ਵਿੱਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕੱਢ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h