Agriculture Minister Narendra Singh Tomar: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਕਿਹਾ ਕਿ ਬੇਮੌਸਮੀ ਬਾਰਿਸ਼ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸਰਕਾਰ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ “ਬੇਮੌਸਮੀ ਬਾਰਸ਼ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਸਰਵੇਖਣ ਚੱਲ ਰਿਹਾ ਹੈ। ਅਸੀਂ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਸੂਬਿਆਂ ਤੋਂ ਰਿਪੋਰਟਾਂ ਦੀ ਉਡੀਕ ਕਰ ਰਹੇ ਹਾਂ। ਕਿਸਾਨ ਮੌਨਸੂਨ ‘ਤੇ ਨਿਰਭਰ ਹਨ, ਜੋ ਕਿ ਅਣਹੋਣੀ ਹੈ। ਸਾਰੇ ਉਪਾਵਾਂ ਦੇ ਬਾਵਜੂਦ ਕਿਸਾਨ ਕੁਦਰਤ ਦੇ ਰਹਿਮੋ-ਕਰਮ ‘ਤੇ ਹਨ।”
ਕਿਸਾਨਾਂ ਨੂੰ ਸਟੇਟ ਡਿਜ਼ਾਸਟਰ ਰਿਲੀਫ ਫੰਡ ਚੋਂ ਦਿੱਤਾ ਜਾ ਸਕਦੈ ਮੁਆਵਜ਼ਾ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰਾਂ ਕੋਲ ਸਟੇਟ ਡਿਜ਼ਾਸਟਰ ਰਿਲੀਫ ਫੰਡ ਹੈ, ਜਿਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਮਾਤਰਾ ਦਾ ਮੁਲਾਂਕਣ ਕਰਨ ਤੋਂ ਬਾਅਦ ਰਾਸ਼ਟਰੀ ਆਫ਼ਤ ਰਾਹਤ ਫੰਡ ਵਿੱਚੋਂ ਹੋਰ ਫੰਡ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਜਲਦੀ ਹੀ ਐਲਾਨਣ ਦੀ ਗੱਲ ਕੀਤੀ।