Wrestlers’ Protest March To New Parliament: ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਹ ਪਹਿਲਵਾਨ ਨਵੀਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਹਿਲਵਾਨਾਂ ਤੇ ਖਾਪ ਪੰਚਾਇਤਾਂ ਵਲੋਂ ਮਹਾਂ ਪੰਚਾਇਤ ਦਾ ਐਲਾਨ ਕੀਤਾ ਗਿਆ ਸੀ।
ਇਸ ਐਲਾਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਸੀ। ਦਿੱਲੀ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਜੰਤਰ-ਮੰਤਰ ‘ਤੇ ਵੀ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਕੀਤੀ ਗਈ। ਇਸ ਦੌਰਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਸਮੇਤ ਸਾਰੇ ਪਹਿਲਵਾਨਾਂ ਨੇ ਨਵੇਂ ਸੰਸਦ ਭਵਨ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਪਹਿਲਵਾਨਾਂ ਦਾ ਸਮਰਥਨ ਕਰਨ ਪਹੁੰਚੇ ਕਿਸਾਨਾਂ ਅਤੇ ਪਹਿਲਵਾਨਾਂ ਨੇ ਬੈਰਿਕੈਟਿੰਗ ਤੋੜ ਕੇ ਅੱਗੇ ਕੁਚ ਕੀਤਾ।
#WATCH | Delhi: Security personnel stop & detain protesting wrestlers as they try to march towards the new Parliament from their site of protest at Jantar Mantar.
Wrestlers are trying to march towards the new Parliament as they want to hold a women’s Maha Panchayat in front of… pic.twitter.com/3vfTNi0rXl
— ANI (@ANI) May 28, 2023
ਜਦੋਂ ਪੁਲਿਸ ਨੇ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਤੇ ਸਾਕਸ਼ੀ ਮਲਿਕ ਨੂੰ ਹਿਰਾਸਤ ‘ਚ ਲਿਆ ਤਾਂ ਉਹ ਸੜਕ ‘ਤੇ ਹੀ ਧਰਨੇ ‘ਤੇ ਬੈਠ ਗਏ। ਇਸ ਤੋਂ ਪਹਿਲਾਂ ਵਿਨੇਸ਼ ਫੋਗਾਟ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਗਾਇਆ ਸੀ ਕਿ ਮਹਿਲਾ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਸਾਰੇ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
#WATCH | Mahapanchayat will certainly be held today. We’re fighting for our self-respect.They’re inaugurating the new Parliament building today, but murdering democracy in the country.We appeal to the administration to release our people detained by police: Wrestler Bajrang Punia pic.twitter.com/VI4kGLxGWV
— ANI (@ANI) May 28, 2023
ਪਹਿਲਵਾਨ ਬਜਰੰਗ ਪੂਨੀਆ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਾਂਗਾ ਕਿ ਅਸੀਂ ਸ਼ਾਂਤੀ ਨਾਲ ਚੱਲਾਂਗੇ, ਸਾਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਪੂਨੀਆ ਨੇ ਦੋਸ਼ ਲਾਇਆ ਸੀ ਕਿ ਪੁਲਿਸ ਅਧਿਕਾਰੀ ਦੁਰਵਿਵਹਾਰ ਕਰ ਰਹੇ ਹਨ। ਪਰਿਵਾਰਾਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਅੱਜ ਮਹਾਂ ਪੰਚਾਇਤ ਹੋਵੇਗੀ। ਅਸੀਂ ਕੱਲ੍ਹ ਹੀ ਇਸ ਦੀ ਇਜਾਜ਼ਤ ਲਈ ਅਰਜ਼ੀ ਦਿੱਤੀ ਸੀ। ਪੁਲਿਸ ਸਾਡੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸਾਡੀ ਕੋਈ ਗੱਲਬਾਤ ਨਹੀਂ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h