Case of Gangster Lawrence Bishnoi’s Live Interview: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਲਾਈਵ ਇੰਟਰਵਿਊ ਨੇ ਇੱਕ ਵਾਰ ਫਿਰ ਤੋਂ ਹੰਗਾਮਾ ਮਚਾ ਦਿੱਤਾ ਹੈ। ਇਸ ਦੇ ਨਾਲ ਹੀ ਇਸ ਨੂੰ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਦੱਸਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਦੱਸ ਦਈਏ ਹੈ ਕਿ ਪਟੀਸ਼ਨਰ ਨੇ ਪਟੀਸ਼ਨ ਦਾਇਰ ਕਰਦਿਆਂ ਕੇਂਦਰੀ ਜਾਂਚ ਏਜੰਸੀਆਂ ਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਗਈ ਸੀ। ਰਜਿਸਟਰੀ ‘ਚ ਦਾਇਰ ਇਸ ਪਟੀਸ਼ਨ ‘ਤੇ ਜਲਦ ਹੀ ਹਾਈਕੋਰਟ ‘ਚ ਸੁਣਵਾਈ ਹੋਵੇਗੀ।
ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਗੌਰਵ ਭਈਆ ਨੇ ਹਾਈ ਕੋਰਟ ਨੂੰ ਦੱਸਿਆ ਕਿ 14 ਮਾਰਚ 2023 ਨੂੰ ਸ਼ਾਮ 5 ਵਜੇ ਇੱਕ ਨਿੱਜੀ ਚੈਨਲ ‘ਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਲਾਈਵ ਇੰਟਰਵਿਊ ਪ੍ਰਸਾਰਿਤ ਕੀਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਬਿਸ਼ਨੋਈ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਤੇ ਉਹ ਇਸ ਸਮੇਂ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ।
ਲਾਰੈਂਸ ਦੀ ਇੰਟਰਵਿਊ ਨੂੰ ਜਿਸ ਤਰੀਕੇ ਨਾਲ ਪ੍ਰਸਾਰਿਤ ਕੀਤਾ ਗਿਆ ਸੀ, ਉਸ ਤੋਂ ਪਤਾ ਲੱਗਦਾ ਹੈ ਕਿ ਇਸ ਲਈ ਪੂਰਾ ਸਟੂਡੀਓ ਪ੍ਰਬੰਧ ਕੀਤਾ ਗਿਆ ਸੀ। ਜੇਲ੍ਹ ਮੈਨੂਅਲ ਮੁਤਾਬਕ ਕਿਸੇ ਕੈਦੀ ਨੂੰ ਮੋਬਾਈਲ, ਇੰਟਰਨੈੱਟ ਅਤੇ ਅਜਿਹੀਆਂ ਹੋਰ ਸਹੂਲਤਾਂ ਦੀ ਮਨਾਹੀ ਹੈ, ਫਿਰ ਵੀ ਇਸ ਤਰ੍ਹਾਂ ਦੀ ਇੰਟਰਵਿਊ ਪੂਰੇ ਸਿਸਟਮ ‘ਤੇ ਸਵਾਲ ਖੜ੍ਹੇ ਕਰਦੀ ਹੈ।
ਲਾਰੈਂਸ ਖਿਲਾਫ ਨਾ ਸਿਰਫ ਹਰਿਆਣਾ ਤੇ ਪੰਜਾਬ ਸਗੋਂ ਪੂਰੇ ਦੇਸ਼ ਵਿਚ ਕੇਸ ਦਰਜ ਹਨ। ਅਜਿਹੇ ‘ਚ ਅਧਿਕਾਰੀ ਇੱਕ-ਦੂਜੇ ‘ਤੇ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਇੰਟਰਵਿਊ ਤੋਂ ਸਾਫ਼ ਪਤਾ ਚੱਲਦਾ ਹੈ ਕਿ ਜੇਲ੍ਹਾਂ ਅਜਿਹੇ ਅਪਰਾਧੀਆਂ ਲਈ ਸੁਰੱਖਿਅਤ ਘਰ ਬਣ ਗਈਆਂ ਹਨ, ਜਿੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇੰਟਰਵਿਊ ਤੋਂ ਪਤਾ ਚੱਲਦਾ ਹੈ ਕਿ ਕਿਵੇਂ ਗੈਂਗਸਟਰ ਜੇਲ੍ਹ ਤੋਂ ਬਾਹਰ ਨਿਕਲ ਕੇ ਨਿਆਂਇਕ ਸੰਸਥਾਵਾਂ ਦਾ ਮਜ਼ਾਕ ਉਡਾ ਰਹੇ ਹਨ। ਪਟੀਸ਼ਨਰ ਨੇ ਅਪੀਲ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਦਿੱਤੇ ਜਾਣ ਅਤੇ ਇਸ ਨਾਕਾਮੀ ਲਈ ਦੋਸ਼ੀ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h