ਅੱਜਕੱਲ੍ਹ ਦੇ ਯੁੱਗ ‘ਚ ਯੂਥ ‘ਚ ਸਹਿਣਸ਼ੀਲਤਾ ਬਿਲਕੁਲ ਨਹੀਂ ਰਹੀ, ਆਪਣੀ ਅਸਫਲਤਾ ਨੂੰ ਸਵੀਕਾਰ ਕਰਨਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੁੰਦੀ।ਅਜਿਹਾ ਹੀ ਇੱਕ ਮਾਮਲਾ ਸਾਹਮਣੇ ਹੈ ਚੰਡੀਗੜ੍ਹ ਦੇ ਸੈਕਟਰ 39 ਥਾਣਾ ਖੇਤਰ ਅਧੀਨ ਆਉਂਦੇ ਸੈਕਟਰ 37 ‘ਚ ਉਦੋਂ ਦਹਿਸ਼ਤ ਦਾ ਮਾਹੌਲ ਪਸਰ ਗਿਆ ।
ਜਦੋਂ ਮਕਾਨ ਨੰਬਰ 2413 ‘ਚ ਰਹਿਣ ਵਾਲੇ ਇੱਕ 30 ਸਾਲਾ ਨੌਜਵਾਨ ਨੇ ਬਾਥਰੂਮ ‘ਚ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਦੇ ਸਾਥੀ ਨੇ ਇਹ ਜਾਣਕਾਰੀ ਪੁਲਿਸ ਨੂੰ ਦਿੱਤੀ।ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਈ ਅਤੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰੱਖੀ ਹੈ।ਪੁਲਿਸ ਨੇ ਮ੍ਰਿਤਕ ਦੀ ਪਛਾਣ 30 ਸਾਲਾ ਅੰਕਿਤ ਚਾਹਲ ਵਜੋਂ ਹੋਈ ਹੈ।