ਸ਼ਨੀਵਾਰ, ਅਗਸਤ 16, 2025 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਖੇਤੀਬਾੜੀ ਲਈ ਸੀਵਰੇਜ ਦੇ ਸੋਧੇ ਹੋਏ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਚ ਵੱਡੀ ਮਦਦ ਮਿਲੇਗੀ: ਗੁਰਮੀਤ ਸਿੰਘ ਮੀਤ ਹੇਅਰ

Punjab News: ਮੀਤ ਹੇਅਰ ਨੇ ਦੱਸਿਆ ਕਿ ਤਕਰੀਬਨ 1 ਕਰੋੜ 54 ਲੱਖ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਗਿਆ ਆਪਣੀ ਕਿਸਮ ਦਾ ਵਿਭਾਗ ਦਾ ਇਹ 58ਵਾਂ ਪ੍ਰੋਜੈਕਟ ਹੈ।

by ਮਨਵੀਰ ਰੰਧਾਵਾ
ਅਗਸਤ 10, 2023
in ਖੇਤੀਬਾੜੀ, ਪੰਜਾਬ
0

Conserving Ground Water: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਚਹਿਲਾਂ ਪੱਤੀ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਸੋਧੇ ਪਾਣੀ ਨਾਲ ਖੇਤਾਂ ਦੀ ਸਿੰਚਾਈ ਲਈ ਵਰਤੋਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਤਕਰੀਬਨ 1 ਕਰੋੜ 54 ਲੱਖ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਗਿਆ ਆਪਣੀ ਕਿਸਮ ਦਾ ਵਿਭਾਗ ਦਾ ਇਹ 58ਵਾਂ ਪ੍ਰੋਜੈਕਟ ਹੈ ਅਤੇ ਇਸ ਨੂੰ ਪੂਰਾ ਕਰਵਾਉਣ ਲਈ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਿਨ ਰਾਤ ਇੱਕ ਕਰਕੇ ਮਿਹਨਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਲਗਭਗ 1,000 ਏਕੜ ਰਕਬੇ ਉੱਪਰ ਖੇਤੀਬਾੜੀ ਲਈ ਸੀਵਰੇਜ ਦੇ ਸੋਧੇ ਹੋਏ ਪਾਣੀ ਦੀ ਵਰਤੋਂ ਕੀਤੀ ਜਾ ਸਕੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਮਦਦ ਮਿਲੇਗੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਗਿਰਾਵਟ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਬਦਲਵੇਂ ਸਿੰਚਾਈ ਸਰੋਤਾਂ ਨੂੰ ਵਿਕਸਿਤ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲਈ ਮਾਨ ਸਰਕਾਰ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ ਤੇ ਤਰਜੀਹ ਦੇ ਰਹੀ ਹੈ ਅਤੇ ਜਲਦ ਹੀ ਸੋਧੇ ਪਾਣੀ ਦੀ ਖੇਤਾਂ ਦੀ ਸਿੰਚਾਈ ਲਈ ਵਰਤੋਂ ਨੂੰ ਮੌਜੂਦਾ 30,000 ਏਕੜ ਰਕਬੇ ਤੋਂ 60,000 ਏਕੜ ਤੱਕ ਲੈ ਕੇ ਜਾਣ ਦਾ ਟੀਚਾ ਹੈ।

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੋਧੇ ਪਾਣੀ ਦੀ ਸਿੰਚਾਈ ਲਈ ਵਰਤੋਂ ਨਾਲ ਨਾ ਕੇਵਲ ਜ਼ਮੀਨ ਹੇਠਲੇ ਪਾਣੀ ਦਾ ਸ਼ੋਸ਼ਣ ਘਟੇਗਾ ਸਗੋਂ ਕੁਦਰਤੀ ਖਾਦ ਪਦਾਰਥਾਂ ਨਾਲ ਭਰਪੂਰ ਹੋਣ ਕਾਰਨ ਖੇਤੀ ਲਈ ਯੂਰੀਆ ਵਰਗੀਆਂ ਰਸਾਇਣਿਕ ਖਾਦਾਂ ਦੀ ਵਰਤੋਂ ਵੀ ਘਟੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਵਾਂਗ ਇਹ ਪ੍ਰੋਜੈਕਟ ਅੱਜ ਵੀ ਅਣਗੌਲੇ ਰਹਿ ਜਾਂਦੇ ਤਾਂ ਇਹ ਸੋਧਿਆ ਪਾਣੀ ਨਾਲਿਆਂ ਵਿਚ ਅਜਾਈਂ ਜਾਣਾ ਸੀ ਪਰ ਹੁਣ ਇਹ ਨਾ ਕੇਵਲ ਵਾਹੀਯੋਗ ਜ਼ਮੀਨਾਂ ਨੂੰ ਸਿੰਚਾਈ ਪ੍ਰਦਾਨ ਕਰੇਗਾ ਸਗੋਂ ਸਾਲ ਦੇ 365 ਦਿਨ ਕਮਾਂਡ ਰਕਬੇ ਵਿਚ ਸੋਕੇ ਵਰਗੇ ਹਾਲਾਤਾਂ ਦੌਰਾਨ ਵੀ ਉਪਲੱਬਧ ਰਹੇਗਾ। ਉਨ੍ਹਾਂ ਨੇ ਇਸ ਪ੍ਰੋਜੈਕਟ ਦੀ ਵਿਓਂਤਬੰਦੀ ਅਤੇ ਅਮਲ ਵਿਚ ਸਹਿਯੋਗ ਦੇਣ ਲਈ ਪਿੰਡ ਭਵਾਨੀਗੜ੍ਹ ਅਤੇ ਕਾਕੜਾ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਵੀ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੀਵਰੇਜ ਦੇ ਸੋਧੇ ਹੋਏ ਪਾਣੀ ਦੇ ਨਾਲ-ਨਾਲ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਬਹੁਤ ਵੱਡੇ ਪੱਧਰ ਉੱਪਰ ਕੰਮ ਕੀਤਾ ਹੈ ਜਿਸ ਸਦਕਾ ਬਹੁਤ ਸਾਰੀਆਂ ਥਾਵਾਂ ਉੱਪਰ ਲਗਭਗ 40 ਸਾਲ ਬਾਅਦ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਨਹਿਰਾਂ ਪਿਛਲੇ ਸਮੇਂ ਲਗਭਗ ਅੱਧੇ ਪਾਣੀ ਤੱਕ ਚੱਲਦੀਆਂ ਸਨ, ਨੂੰ ਹੁਣ ਪੂਰੀ 100 ਫੀਸਦ ਸਮਰੱਥਾ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਟੇਲਾਂ ਤੱਕ ਵੀ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ 15 ਅਪ੍ਰੈਲ 2023 ਨੂੰ ਰੱਖਿਆ ਗਿਆ ਸੀ ਜਿਸਨੂੰ ਮਹਿਜ਼ ਚਾਰ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਪੂਰਾ ਕਰਕੇ ਲੋਕਾਂ ਨੂੰ ਇਹ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਮੁੱਖ ਭੂਮੀ ਪਾਲ ਪੰਜਾਬ ਮਹਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਇਹ ਪ੍ਰੋਜੈਕਟ 6 ਕਿਲੋਮੀਟਰ ਤੋਂ ਵੱਧ ਲੰਬੀ ਪਾਈਪਲਾਈਨ ਵਿਛਾ ਕੇ ਮੁਕੰਮਲ ਕੀਤਾ ਗਿਆ ਹੈ ਜਿਸ ਨਾਲ 45 ਕਿਸਾਨ ਪਰਿਵਾਰਾਂ, ਜਿਨ੍ਹਾਂ ਵਿਚ 24 ਛੋਟੇ ਕਿਸਾਨ ਸ਼ਾਮਲ ਹਨ, ਦੇ 330 ਹੈਕਟੇਅਰ ਰਕਬੇ ਨੂੰ ਲਾਭ ਪਹੁੰਚੇਗਾ । ਉਨ੍ਹਾਂ ਸਿੰਚਾਈ ਦੀਆਂ ਕੁਸ਼ਲ ਤਕਨੀਕਾਂ ਅਪਨਾਉਣ ਲਈ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਤਰਫ਼ੋਂ ਆਪ ਆਗੂ ਮਨਦੀਪ ਸਿੰਘ ਲੱਖੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਪਾਣੀ ਤੇ ਨਿਰਭਰ ਹੈ ਅਤੇ ਮਾਨ ਸਰਕਾਰ ਨੇ ਨਹਿਰੀ ਪਾਣੀ ਨੂੰ ਕਿਸਾਨਾਂ ਤਕ ਪੁੱਜਦਾ ਕਰਕੇ ਅਸੰਭਵ ਨੂੰ ਸੰਭਵ ਕਰ ਵਿਖਾਇਆ ਹੈ। ਇਸ ਮੌਕੇ ਪਿੰਡਾਂ ਦੇ ਕਿਸਾਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerpro punjab tvpunjab cabinet ministerpunjab newspunjabi newsSewage Treatment PlantWater Treatment Project
Share209Tweet131Share52

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025
Load More

Recent News

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ‘ਚ ਫਟੇ ਬੱਦਲ ਤੋਂ ਬਾਅਦ ਜਾਣੋ ਕੀ ਹੈ ਉਥੋਂ ਦਾ ਹਾਲ

ਅਗਸਤ 15, 2025

PM ਮੋਦੀ ਨੇ ਨੌਜਵਾਨਾਂ ਲਈ ਕੀਤਾ ਖ਼ਾਸ ਐਲਾਨ, ਅੱਜ ਤੋਂ ਲਾਗੂ ਹੋਵੇਗੀ 1 ਕਰੋੜ ਵਾਲੀ ਸਕੀਮ, ਜਾਣੋ ਕਿਵੇਂ ਮਿਲਣਗੇ 15 ਹਜ਼ਾਰ ਰੁਪਏ

ਅਗਸਤ 15, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

Weather Update: ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਏਗਾ ਭਾਰੀ ਮੀਂਹ

ਅਗਸਤ 15, 2025

ਬਜ਼ੁਰਗ ਮਾਤਾ ਪਿਤਾ ਦੀ ਸੇਵਾ ਕਰਨ ‘ਤੇ ਇੱਥੇ ਮਿਲਦਾ ਹੈ ਇਨਾਮ

ਅਗਸਤ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.