ਬੁੱਧਵਾਰ, ਅਪ੍ਰੈਲ 8, 2026 04:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਮਾਰਚ 14, 2024
in ਪੰਜਾਬ
0
 837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ
  ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ ’ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪ੍ਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।
  ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।
Tags: Gurmeet Singh Khuddianlampy skinਲੰਪੀ ਸਕਿੱਨ
Share205Tweet128Share51

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.