varinder ghuman death news: ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਮੌਡੇ ਦੇ ਛੇਟੋ ਜਿਹੇ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਤੋਂ ਬਾਅਦ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਅੰਤਿਮ ਸੰਸਕਾਰ ਅੱਜ ਪੰਜਾਬ ਦੇ ਜਲੰਧਰ ਵਿੱਚ ਕੀਤਾ ਜਾਵੇਗਾ।

ਉਸਦੇ ਦੋਸਤਾਂ ਦਾ ਦੋਸ਼ ਹੈ ਕਿ ਘੁੰਮਣ ਦਾ ਸਰੀਰ ਨੀਲਾ ਹੋ ਗਿਆ ਸੀ ਅਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਸੀ। ਇਸ ਮਾਮਲੇ ਨੂੰ ਲੈ ਕੇ ਦੋਸਤਾਂ ਅਤੇ ਡਾਕਟਰਾਂ ਵਿਚਕਾਰ ਬਹਿਸ ਹੋ ਗਈ। ਡਾ. ਅਨਿਕੇਤ ਨੇ ਕਿਹਾ ਕਿ ਆਪ੍ਰੇਸ਼ਨ ਦੌਰਾਨ ਅਤੇ ਬਾਅਦ ਵਿੱਚ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਫਾਈਲ ਵਿੱਚ ਦਰਜ ਹੈ।
ਜਦੋਂ ਦੋਸਤਾਂ ਨੇ ਸੀਸੀਟੀਵੀ ਦੀ ਮੰਗ ਕੀਤੀ ਤਾਂ ਹਸਪਤਾਲ ਨੇ ਕਿਹਾ ਕਿ ਆਪ੍ਰੇਸ਼ਨ ਥੀਏਟਰ ਵਿੱਚ ਕੋਈ ਕੈਮਰਾ ਨਹੀਂ ਸੀ, ਸਿਰਫ਼ ਬਾਹਰੋਂ ਫੁਟੇਜ ਉਪਲਬਧ ਸੀ, ਜਿਸ ਵਿੱਚ ਘੁੰਮਣ ਦਾ ਬਿਸਤਰਾ ਦਿਖਾਈ ਨਹੀਂ ਦੇ ਰਿਹਾ ਸੀ। ਸਥਿਤੀ ਵਿਗੜਦੀ ਦੇਖ ਕੇ, ਪ੍ਰਸ਼ਾਸਨ ਦੋਸਤਾਂ ਨੂੰ ਸੀਸੀਟੀਵੀ ਰੂਮ ਵਿੱਚ ਲੈ ਗਿਆ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ। ਉਸ ਸਮੇਂ, ਹਸਪਤਾਲ ਦੇ ਮੈਡੀਕਲ ਸੁਪਰਡੈਂਟ, ਡਾ. ਰੋਮੀ ਨੇ ਕਿਹਾ ਕਿ ਜਲਦੀ ਹੀ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਜਾਵੇਗਾ ਅਤੇ ਇਸ ਬਾਰੇ ਕੋਈ ਟਿੱਪਣੀ ਕਰਨਾ ਜਲਦਬਾਜ਼ੀ ਹੋਵੇਗੀ। ਪੁਲਿਸ ਜਾਂ ਪਰਿਵਾਰ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।