ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਤਹਿਤ IPS ਸ਼੍ਰੀ ਤੁਸ਼ਾਰ ਗੁਪਤਾ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆ ਪੁਲਿਸ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਪਿਛਲੇ ਕੁਝ ਸਮੇਂ ਅੰਦਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।
ਭਾਵੇਂ ਕਿ ਜਿਲ੍ਹਾ ਪੁਲਿਸ ਵੱਲੋਂ ਬ੍ਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਬਕਾਇਦਾ ਸੀਲ ਬੰਦ ਪਾਰਸਲਾਂ ਅਤੇ ਉੱਚ ਪੱਧਰ ਸੁਰੱਖਿਆ ਅਤੇ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ ਅਤੇ ਇਸ ਪ੍ਰਕਾਰ ਸਟੋਰ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਵਿਭਾਗ ਦੇ ਸੀਨੀਅਰ ਅਫਸਰਾਂ ਵੱਲੋਂ ਸਮੇਂ ਸਮੇਂ ਤੇ ਚੈੱਕ ਵੀ ਕੀਤਾ ਜਾਂਦਾ ਹੈ, ਪਰੰਤੂ ਇੰਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਅਦਾਲਤੀ ਪ੍ਰਤੀਕ੍ਰਿਆ ਵਿੱਚ ਗੁਜ਼ਰਨ ਤੋਂ ਬਾਅਦ ਨਸ਼ਟ ਕਰਨਾ ਵੀ ਜਰੂਰੀ ਹੋ ਜਾਂਦਾ ਹੈ।
ਇਸ ਸਬੰਧੀ ਸਮੇਂ ਸਮੇਂ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੋੜੀਦੇ ਦਿਸ਼ਾ ਨਿਰਦੇਸ਼ ਤਹਿਤ ਇੱਕ ਕਮੇਟੀ ਬਣਾਈ ਗਈ ਅਤੇ NDPS ਐਕਟ ਨਾਲ ਸਬੰਧਿਤ ਮੁਕੱਦਿਮਆਂ ਦਾ ਮਾਲ ਯੂਨੀਵਰਸਲ ਬਾਇਓਮੈਸ ਪਲਾਂਟ ਪਿੰਡ ਚੰਨੂ ਵਿਖੇ ਨਸ਼ਟ ਕੀਤਾ ਗਿਆ ਹੈ। ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਸ ਸਮੁੱਚੀ ਪ੍ਰਕੀਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ।
ਇਸ ਦੇ ਨਾਲ ਹੀ ਨਸ਼ੀਲੇ ਪਦਾਰਥਾਂ ਨੂੰ ਨਸਟ ਕਰਨ ਲਈ ਕਮੇਟੀ ਬਣਾਈ ਗਈ ਹੈ ਇਸ ਕਮੇਟੀ ਦੀ ਅਗਵਾਈ ਸ਼੍ਰੀ ਤੁਸ਼ਾਰ ਗੁਪਤਾ IPS SSP ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਗਈ, ਸ ਮਨਮੀਤ ਸਿੰਘ ਢਿੱਲੋ ਐਸ.ਪੀ(ਡੀ) ਸ਼੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਰਛਪਾਲ ਸਿੰਘ ਡੀ.ਐਸ.ਪੀ ਦੀ ਕਮੇਟੀ ਬਣਾਈ ਗਈ, ਜਿਨ੍ਹਾ ਦੀ ਨਿਗਰਾਨੀ ਹੇਠ ਪਾਰਦਰਸ਼ੀ ਪ੍ਰਕਿਰਿਆ ਰਾਂਹੀ ਮਾਲ ਮੁਕੱਦਮੇ ਨੂੰ ਨਸ਼ਟ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ੇ ਨੂੰ ਖਤਮ ਕਰਨ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾ ਦੱਸਿਆ ਕਿ ਅੱਜ ਕੁੱਲ 61 ਐਨ.ਡੀ.ਪੀ.ਐਸ ਐਕਟ ਦੇ ਮੁਕੱਦਮਿਆਂ ਦਾ ਮਾਲ ਜਿਸ ਵਿੱਚ 604.684 ਕਿਲੋਗ੍ਰਾਮ ਭੁੱਕੀ ਚੁਰਾ ਪੋਸਤ, 5.750 ਕਿਲੋ ਗਾਂਜਾ, 625 ਗ੍ਰਾਮ 189 ਮੀਲੀਗ੍ਰਾਮ ਹੈਰੋਇਨ, 4429 ਨਸ਼ੀਲੀਆ ਗੋਲੀਆਂ ਨੂੰ ਨਸ਼ਟ ਕੀਤਾ ਗਿਆ ।
ਇਸ ਤੋਂ ਇਲਾਵਾ ਉਨਾਂ ਦੱਸਿਆ ਕਿ 155 ਮੁਕਦਮਿਆਂ ਦੇ ਨਮੂਨੇ ਜਿਸ ਵਿੱਚ 19.850 ਕਿਲੋ ਪੋਸਤ, 20 ਗ੍ਰਾਮ ਨਸ਼ੀਲਾ ਪਾਊਡਰ, 59 ਗ੍ਰਾਮ ਹੈਰੋਇਨ, 449 ਗ੍ਰਾਮ ਗਾਂਜਾ, 1160 ਨਸ਼ੀਲੀਆਂ ਗੋਲੀਆਂ, 4 ਨਸ਼ੀਲੀਆਂ ਸ਼ੀਸ਼ੀਆਂ ਅਤੇ 6 ਨਸ਼ੀਲੇ ਟੀਕਿਆਂ ਨੂੰ ਨਸ਼ਟ ਕੀਤਾ ਗਿਆ।