Vegetables Price Hike: ਇਸ ਸਮੇਂ ਦੇਸ਼ ਭਰ ਵਿੱਚ ਮਹਿੰਗਾਈ ਹਰ ਰੋਜ਼ ਵੱਧ ਰਹੀ ਹੈ। ਗਰਮੀ ਦਾ ਮੌਸਮ ਹੋਣ ਕਾਰਨ ਸਬਜ਼ੀਆਂ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈ ਰਿਹਾ ਹੈ। ਇਸ ਸਮੇਂ ਟਮਾਟਰ ਦੀ ਕੀਮਤ ਦੁੱਗਣੀ ਹੋ ਗਈ ਹੈ।
ਦੱਸ ਦਈਏ ਕਿ ਟਮਾਟਰ ਦੀਆਂ ਕੀਮਤਾਂ ਵਧ ਰਹੀਆਂ ਹਨ। ਇਸ ਦੇ ਨਾਲ ਹੀ ਹਾਲ ਹੀ ਦੇ ਤੂਫ਼ਾਨ ਅਤੇ ਮੌਨਸੂਨ ਦੀ ਐਂਟਰੀ ਨਾਲ ਹੋਈ ਭਾਰੀ ਬਾਰਸ਼ ਕਰਕੇ ਕਈ ਫਸਲਾ ਤਬਾਹ ਹੋ ਗਈਆਂ। ਇਸ ਨਾਲ ਪ੍ਰਚੂਨ ਵਿੱਚ ਟਮਾਟਰ ਦੀ ਕੀਮਤ 80 ਰੁਪਏ ਤੋਂ ਵਧ ਕੇ 120 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਸ ਤੋਂ ਇਲਾਵਾ ਥੋਕ ਮੰਡੀ ਵਿੱਚ ਟਮਾਟਰ ਦੀ ਕੀਮਤ 30-35 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ ਹੁਣ 65-70 ਰੁਪਏ ਪ੍ਰਤੀ ਕਿਲੋ ਹੋ ਗਈ ਹੈ।
ਅਚਾਨਕ ਪਏ ਮੀਂਹ ਕਾਰਨ ਸਬਜ਼ੀਆਂ ਦੇ ਭਾਅ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਟਮਾਟਰ ਜੋ ਪਹਿਲਾਂ 20-25 ਰੁਪਏ ਪ੍ਰਤੀ ਕਿਲੋ ਵਿਕਦਾ ਸੀ, ਇਸ ਦੀ ਕੀਮਤ ਹੁਣ ਮੰਡੀ ਵਿੱਚ 120 ਰੁਪਏ ਕਿਲੋ ਤੱਕ ਪਹੁੰਚ ਗਈ ਹੈ। ਪਿਛਲੇ 4 ਤੋਂ 5 ਦਿਨਾਂ ‘ਚ ਟਮਾਟਰ ਦੀ ਕੀਮਤ ‘ਚ 4 ਗੁਣਾ ਵਾਧਾ ਹੋਇਆ ਹੈ। ਟਮਾਟਰ ਦੇ ਨਾਲ-ਨਾਲ ਕਈ ਹੋਰ ਸਬਜ਼ੀਆਂ ਦੇ ਭਾਅ ਵੀ ਵਧ ਗਏ ਹਨ।
ਕੀਮਤਾਂ ‘ਚ ਵਾਧਾ ਕਿਉਂ ਹੋਇਆ?
ਦੱਸ ਦੇਈਏ ਕਿ ਟਮਾਟਰ ਦੀਆਂ ਕੀਮਤਾਂ ਕਈ ਕਾਰਨਾਂ ਕਰਕੇ ਵਧੀਆਂ ਹਨ। ਮੀਡੀਆ ਰਿਪੋਰਟਾਂ ਅਨੁਸਾਰ ਬਰਸਾਤ ਦੇ ਮੌਸਮ ਵਿੱਚ ਦੇਰੀ ਅਤੇ ਅੱਤ ਦੀ ਗਰਮੀ ਕਾਰਨ ਟਮਾਟਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਖੇਤੀ ਪ੍ਰਤੀ ਰੁਚੀ ਘਟਣ ਦਾ ਅਸਰ ਫਸਲਾਂ ਅਤੇ ਇਸ ਦੀਆਂ ਕੀਮਤਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h