ਸੋਮਵਾਰ, ਜੁਲਾਈ 14, 2025 09:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ ਸ਼ੁਰੂ, ਟਰਾਂਸਪੋਰਟ ਵਾਹਨਾਂ ‘ਚ ਵੀ ਲਗਾਏ ਜਾ ਰਹੇ ਜੀਪੀਐਸ ਯੰਤਰ

Punjab News: ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਣਾਲੀ ਜਾਅਲੀ ਖਰੀਦ ਨੂੰ ਖਤਮ ਕਰਨ ਵਿੱਚ ਮਦਦ ਕਰੇਗੀ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਦੂਜੇ ਰਾਜਾਂ ਤੋਂ ਝੋਨੇ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਵੀ ਬਹੁਤ ਲਾਹੇਵੰਦ ਹੋਵੇਗੀ।

by ਮਨਵੀਰ ਰੰਧਾਵਾ
ਅਪ੍ਰੈਲ 23, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Wheat Procurement season in Punjab: ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀਟੀਐਸ) ਲਾਗੂ ਕੀਤਾ ਗਿਆ ਹੈ।

ਹੁਣ ਤੱਕ, 26,250 ਟਰਾਂਸਪੋਰਟ ਵਾਹਨਾਂ ਵਿੱਚ ਜੀਪੀਐਸ ਯੰਤਰ ਲਗਾਏ ਗਏ ਹਨ ਜੋ ਮੰਡੀ ਤੋਂ ਗੋਦਾਮਾਂ ਤੱਕ ਵਾਹਨਾਂ ਦੀ ਆਵਾਜਾਈ ਨੂੰ ਟਰੈਕ ਕਰਨ ਵਿੱਚ ਮਦਦ ਕਰਦੇ ਹਨ। ਵੀ.ਟੀ.ਐਸ. ਰਾਹੀਂ 95,421 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਗਏ ਹਨ ਅਤੇ ਮੈਨੂਅਲ ਪਾਸਾਂ ਨੂੰ ਜਾਰੀ ਕਰਨਾ ਬੰਦ ਕਰ ਦਿੱਤਾ ਗਿਆ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਅਨਾਜ ਦੀ ਖਰੀਦ ਸਬੰਧੀ ਕਾਰਜਾਂ ਲਈ ਵੀ.ਟੀ.ਐਸ. ਨੂੰ ਲਾਗੂ ਕੀਤਾ ਗਿਆ ਹੈ। ਇਸ ਨਾਲ ਵਿਭਾਗ ਨੂੰ ਟਰੱਕਾਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ‘ਚ ਮਦਦ ਮਿਲ ਰਹੀ ਹੈ ਤਾਂ ਜੋ ਕਣਕ ਸਬੰਧੀ ਘਪਲੇਬਾਜ਼ੀ ਹੋਣ ਦੀ ਕਿਸੇ ਵੀ ਸੰਭਾਵਿਤ ਕੋਸ਼ਿਸ਼ ਨੂੰ ਤੁਰੰਤ ਰੋਕਿਆ ਜਾ ਸਕੇ।

ਇਸ ਤੋਂ ਇਲਾਵਾ ਇਹ ਵਾਹਨਾਂ ਦੀ ਸਰਵੋਤਮ ਵਰਤੋਂ ਵਿੱਚ ਮਦਦ ਕਰਦਾ ਹੈ ਕਿਉਂਕਿ ਇਹ ਅਧਿਕਾਰੀਆਂ ਨੂੰ ਟਰੱਕਾਂ ਦੀ ਲੋਡਿੰਗ ਅਤੇ ਅਨਲੋਡਿੰਗ ਦੀ ਨਿਗਰਾਨੀ ਕਰਨ ਵਿੱਚ ਮਦਦ ਕਰਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਣਾਲੀ ਜਾਅਲੀ ਖਰੀਦ ਨੂੰ ਖਤਮ ਕਰਨ ਵਿੱਚ ਮਦਦ ਕਰੇਗੀ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਦੂਜੇ ਰਾਜਾਂ ਤੋਂ ਝੋਨੇ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਵੀ ਬਹੁਤ ਲਾਹੇਵੰਦ ਹੋਵੇਗੀ।

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਹਰ ਪੱਧਰ ‘ਤੇ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਸ਼ੇਸ਼ ਨਿਰਦੇਸ਼ਾਂ ‘ਤੇ ਪਹਿਲੀ ਵਾਰ ਚਾਰ ਖਰੀਦ ਏਜੰਸੀਆਂ ਮਾਰਕਫੈੱਡ, ਪਨਗ੍ਰੇਨ, ਪੀ.ਐੱਸ.ਡਬਲਿਊ.ਸੀ. ਅਤੇ ਪਨਸਪ ਦੇ ਸਾਰੇ ਦਾਗੀ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ‘ਤੇ ਕਣਕ ਦੀ ਖਰੀਦ ਲਈ ਕੋਈ ਡਿਊਟੀ ਦੇਣ ਤੋਂ ਮਨਾਹੀ ਕੀਤੀ ਗਈ ਹੈ। ਇਹ ਉਹ ਅਧਿਕਾਰੀ ਹਨ ਜਿਨ੍ਹਾਂ ਵਿਰੁੱਧ ਕਣਕ ਜਾਂ ਝੋਨੇ ਦੀ ਖਰੀਦ/ਸਟੋਰੇਜ ਵਿੱਚ ਹੋਏ ਨੁਕਸਾਨ ਦੀ ਵਸੂਲੀ ਲਈ ਆਦੇਸ਼ ਦਿੱਤੇ ਗਏ ਹਨ ਜਾਂ ਵਿਚਾਰ ਅਧੀਨ ਹਨ।

ਮੰਡੀਆਂ ‘ਚ ਕਣਕ ਦੀ ਖਰੀਦ ‘ਤੇ ਟਿੱਪਣੀ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ‘ਚ ਪਿਛਲੇ ਇਕ ਹਫਤੇ ਤੋਂ ਸਭ ਤੋਂ ਵੱਧ ਆਮਦ ਦੇਖਣ ਨੂੰ ਮਿਲ ਰਹੀ ਹੈ ਅਤੇ ਲਗਭਗ 10 ਦਿਨਾਂ ਦੇ ਬਹੁਤ ਘੱਟ ਸਮੇਂ ‘ਚ 60 ਫੀਸਦੀ ਤੋਂ ਵੱਧ ਕਣਕ ਮੰਡੀਆਂ ‘ਚ ਆ ਚੁੱਕੀ ਹੈ। ਸਰਕਾਰ ਨੇ ਇਸ ਚੁਣੌਤੀ ਦਾ ਸਾਹਮਣਾ ਕਰਦਿਆਂ ਕਣਕ ਦੀ ਸੁਚੱਜੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਰਕਮ ਦਾ ਤੁਰੰਤ ਭੁਗਤਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸ਼ਨੀਵਾਰ ਸ਼ਾਮ ਤੱਕ ਲਗਭਗ 3.54 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕੀਤੀ ਗਈ ਹੈ। ਮੰਡੀਆਂ ਵਿੱਚੋਂ ਲਿਫਟਿੰਗ ਦੀ ਪ੍ਰਕਿਰਿਆ ਬਾਰੇ ਮੰਤਰੀ ਨੇ ਕਿਹਾ ਕਿ ਐਫ.ਸੀ.ਆਈ. ਵੱਲੋਂ ਥੋੜ੍ਹੇ ਸਮੇਂ ਲਈ ਕਣਕ ਨੂੰ ਖੁੱਲ੍ਹੇ ਗੋਦਾਮਾਂ ਵਿੱਚ ਸਟੋਰ ਕਰਨ ਦੀ ਇਜਾਜ਼ਤ ਦੇਣ ਤੋਂ ਬਾਅਦ ਕੱਲ੍ਹ ਇੱਕ ਦਿਨ ਵਿੱਚ ਮੰਡੀਆਂ ਵਿੱਚੋਂ 4 ਲੱਖ ਮੀਟਰਕ ਟਨ ਤੋਂ ਵੱਧ ਦੀ ਲਿਫਟਿੰਗ ਕੀਤੀ ਗਈ ਹੈ। ਇਸ ਲਈ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਰਹੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰੇਕ ਕਿਸਾਨ ਨੂੰ ਬਿਨਾਂ ਕਿਸੇ ਕਟੌਤੀ ਤੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: GPS deviceslal chand kataruchakpro punjab tvpunjab cabinet ministerpunjab farmerspunjab governmentpunjab newspunjabi newsVehicle Tracking Systemwheat procurement
Share203Tweet127Share51

Related Posts

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025
Load More

Recent News

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.