ਪੰਜਾਬ ਦੇ ਅਬੋਹਰ ਦੇ ਪਿੰਡ ਤੇਲੂਪੁਰਾ ਦੇ ਵਸਨੀਕ ਦੋ ਸਕੇ ਭਰਾਵਾਂ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਸੇਮਨਾਲੇ ਤੋਂ ਬਰਾਮਦ ਹੋਈਆਂ ਹਨ। ਇਸ ਮਾਮਲੇ ‘ਚ ਮ੍ਰਿਤਕ ਦੇ ਪਿਤਾ ਨੇ ਵੱਡਾ ਖੁਲਾਸਾ ਕੀਤਾ ਹੈ। ਪਿਤਾ ਅਨੁਸਾਰ ਦੋਵੇਂ ਭਰਾਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਜਿਸ ਤੋਂ ਬਾਅਦ ਥਾਣਾ ਖੂਈਆਂ ਸਰਵਰ ਦੀ ਪੁਲਸ ਨੇ ਮ੍ਰਿਤਕਾ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਕੇ ਪਿਤਾ ਦੇ ਬਿਆਨਾਂ ‘ਤੇ ਜਾਂਚ ਕੀਤੀ ਜਾ ਰਹੀ ਹੈ।