ਸ਼ਨੀਵਾਰ ਦੀ ਸਵੇਰ ਨੂੰ ਇੱਕ ਬੜੀ ਹੀ ਦੁਖਦ ਖ਼ਬਰ ਸਾਹਮਣੇ ਆਈ।ਦੱਸ ਦੇਈਏ ਕਿ ਪੰਜਾਬੀ ਜਗਤ ਦੀ ਪ੍ਰਸਿੱਧ ਸ਼ਖਸੀਅਤ ਸੁਰਜੀਤ ਪਾਤਰ ਅੱਜ ਅਕਾਲ ਚਲਾਣਾ ਕਰ ਗਏ।ਉਨ੍ਹਾਂ ਦੀ ਉਮਰ 79 ਸਾਲ ਸੀ।ਉਹ ਪੰਜਾਬੀ ਜਗਤ ਦੇ ਪ੍ਰਸਿੱਧ ਕਵੀ ਸਨ।
ਅੱਜ ਉਸ ਸਮੇਂ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਸਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਮਿਲੀ ਜਾਣਕਾਰੀ ਅਨੁਸਾਰ ਪਦਮ ਸ੍ਰੀ ਸੁਰਜੀਤ ਪਾਤਰ (79) ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ਸਵੇਰ ਨੂੰ ਉੱਠੇ ਹੀ ਨਹੀਂ । ਉਹਨਾਂ ਦਾ ਵੱਡਾ ਪੁੱਤਰ ਵਿਦੇਸ਼ ਵਿੱਚ ਹੈ ਉਸ ਦੇ ਆਉਣ ਤੋਂ ਬਾਅਦ ਹੀ ਉਹਨਾਂ ਦਾ ਅੰਤਿਮ ਸਸਕਾਰ ਹੋਵੇਗਾ ।
ਸੁਰਜੀਤ ਪਾਤਰ (ਜਨਮ 14 ਜਨਵਰੀ 1945-) ਪੰਜਾਬੀ ਸ਼ਾਇਰ ਸਨ। ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਨ੍ਹਾਂ ਦੀ ਸਖਸ਼ੀਅਤ ‘ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ’ ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।