ਕੈਨੇਡਾ ‘ਚ ਇੱਕ ਹੋਰ ਪੰਜਾਬ ਨੌਜਵਾਨ ਦੀ ਮੌਤ ਪਟਿਆਲਾ ਦੇ ਅਰਬਨ ਅਸਟੇਟ ਦਾ ਰਹਿਣ ਵਾਲਾ ਹਸ਼ੀਸ਼
ਹਰਅਸੀਸ ਸਿੰਘ ਦੀ ਹਾਰਟ ਅਟੈਕ ਨਾਲ ਹੋਈ ਮੌਤ
ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਹਰਅਸੀਸ
ਕੈਨੇਡਾ ਦੇ ਬਰੈਂਪਟਨ ‘ਚ ਰਹਿ ਰਿਹਾ ਸੀ ਹਰਅਸੀਸ
ਜੇਕਰ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਗੱਲ ਕਰੀਏ ਤਾਂ ਵੱਡੀ ਗਿਣਤੀ ਵਿਚ ਨੌਜਵਾਨ ਆਈਲੈਟਸ ਕਰਕੇ ਬਾਹਰਲੇ ਮੁਲਕਾਂ ਵਿਚ ਜਾ ਕੇ ਪੜ੍ਹਾਈ ਦੇ ਨਾਲ ਨਾਲ ਕੰਮ ਕਰਨ ਨੂੰ ਤਰਜੀਹ ਦੇ ਰਹੇ ਨੇ ਇਸੇ ਆਸ ਨੂੰ ਲੈ ਕੇ ਪਟਿਆਲਾ ਆਫੀਸਰ ਇਨਕਲੇਵ ਤੋਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਗਏ ਪੱਚੀ ਸਾਲਾਂ ਹਰਅਸੀਸ ਸਿੰਘ ਦੀ ਹਾਰਟ ਅਟੈਕ ਨਾਲ ਮੋਤ ਹੋਣ ਦੀ ਸੂਚਨਾ ਜਦੋਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਨ੍ਹਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਦੱਸ ਦਈਏ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਅਸੀਸ ਸਿੰਘ 25 ਦਸੰਬਰ ਨੂੰ ਆਈਲੈਟਸ ਦੀ ਪੜਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਗਿਆ ਸੀ ਅਤੇ ਦੋ ਦਿਨ ਬਾਅਦ ਹੀ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਸਦੀ ਮਾਤਾ ਅਤੇ ਬਾਕੀ ਪਰਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਦੂਜੇ ਪਾਸੇ ਹਰਅਸੀਂਸ ਦੀ ਮਾਂ ਰੋਂਦੀ ਕਰਲਾਉਂਦੀ ਸਰਕਾਰ ਅੱਗੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕਰ ਰਹੀ ਹੈ