ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਦੋ ਵਿਧਾਇਕਾਂ ਨੇ ਸੋਮਵਾਰ ਨੂੰ ਭਾਜਪਾ ਦੇ ਆਪਰੇਸ਼ਨ ਲੋਟਸ ਦੇ ਸਬੰਧ ਵਿੱਚ ਮੁਹਾਲੀ ਵਿਜੀਲੈਂਸ ਦਫ਼ਤਰ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ। ਇਨ੍ਹਾਂ ਵਿਧਾਇਕਾਂ ਵਿੱਚ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਸ਼ਾਮਲ ਹਨ। ਮੋਹਾਲੀ ਵਿਜੀਲੈਂਸ ਦਫਤਰ ਤੋਂ ਵਾਕਆਊਟ ਕਰਨ ਤੋਂ ਬਾਅਦ ਦੋਵਾਂ ਵਿਧਾਇਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦੋ ਵਕੀਲਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਦਲੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।
ਵਿਧਾਇਕਾਂ ਦੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੋਮਵਾਰ ਨੂੰ ‘ਆਪ’ ਦੇ ਦੋਵੇਂ ਵਿਧਾਇਕ ਇਸੇ ਮਾਮਲੇ ‘ਚ ਆਪਣੇ ਬਿਆਨ ਦਰਜ ਕਰਵਾਉਣ ਲਈ ਮੋਹਾਲੀ ਪਹੁੰਚੇ ਸਨ।
ਇਹ ਵੀ ਪੜ੍ਹੋ : ਅਜ਼ਬ-ਗਜ਼ਬ: 2 ਕਰੋੜ ਰੁਪਏ ‘ਚ ਵਿਕੀ ਭੇਡ, ਬਣਿਆ ਵਰਲਡ ਰਿਕਾਰਡ, ਜਾਣੋਂ ਕੀ ਹੈ ਖਾਸੀਅਤ