ਚੰਡੀਗੜ੍ਹ : ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੁਲਿਸ ਮੁਲਾਜਮਾਂ ਵੱਲੋਂ ਅਣਉਚਿਤ ਵੀਡੀਓ ਅਤੇ ਰੀਲਾਂ ਪੋਸਟ ਕਰਨ ਦੀਆਂ ਦਿਨ-ਬ-ਦਿਨ ਵੱਧ ਰਹੀਆਂ ਘਟਨਾਵਾਂ ਵੇਖਦੇ ਹੋਏ ਪੰਜਾਬ ਪੁਲਿਸ ਨੇ ਸਖ਼ਤ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਹਨ। ਦੱਸ ਦਈਏ ਕਿ ਪੁਲਿਸ ਅਧਿਕਾਰੀ ਵਰਦੀ ਵਿੱਚ ਡਾਂਸ, ਭੰਗੜਾ ਅਤੇ ਮਨੋਰੰਜਨ ਵੀਡੀਓ ਬਣਾਉਂਦੇ ਦੇਖੇ ਗਏ ਸਨ, ਜਿਸ ਨਾਲ ਵਿਭਾਗ ਦੇ ਅਕਸ ‘ਤੇ ਅਸਰ ਪਿਆ ਹੈ।
ਇਸ ‘ਤੇ ਡੀਜੀਪੀ ਦਫ਼ਤਰ ਨੇ ਸਾਰੇ ਰੇਂਜ ਆਈਜੀ, ਡੀਆਈਜੀ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਐਸਐਸਪੀ ਨੂੰ ਨਿਗਰਾਨੀ ਵਧਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।








