ਮੰਗਲਵਾਰ, ਸਤੰਬਰ 15, 2026 05:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ ਕੋਹਲੀ ਅਤੇ ਅਰਵਿੰਦ ਸ਼ਰਮਾ, ਦੋਵੇਂ ਨਿੱਜੀ ਵਿਅਕਤੀ, ਨੂੰ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

by Bharat Thapa
ਮਾਰਚ 22, 2023
in ਪੰਜਾਬ
0

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ ਕੋਹਲੀ ਅਤੇ ਅਰਵਿੰਦ ਸ਼ਰਮਾ, ਦੋਵੇਂ ਨਿੱਜੀ ਵਿਅਕਤੀ, ਨੂੰ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਨਾਲ ਸਬੰਧਤ ਚੌਥੇ ਮੁਲਜ਼ਮ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸੇ ਦੌਰਾਨ ਉਕਤ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਵੱਲੋਂ ਮੁਲਜ਼ਮਾਂ ਨੂੰ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਬਾਠ ਕਲਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਅਤੇ ਕੈਸਲ ਹੈਰੀਟੇਜ ਕੰਪਨੀ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਸਾਲ 2005 ਵਿੱਚ ਨਗਰ ਨਿਗਮ ਜਲੰਧਰ ਤੋਂ ਬਾਕਾਇਦਾ ਨਕਸ਼ਾ (ਮੈਪ ਪਲਾਨ) ਪ੍ਰਵਾਨ ਕਰਾਉਣ ਉਪਰੰਤ ਜਲੰਧਰ ਵਿਖੇ ਮੈਰਿਜ ਪੈਲੇਸ ‘ਬਾਠ ਕੈਸਲ’ ਦੀ ਉਸਾਰੀ ਕਰਵਾਈ ਸੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੂੰ ਉਕਤ ਏ.ਟੀ.ਪੀ. ਤੋਂ ਮਿਤੀ 20-01-2023 ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿੱਚ ਲਿਖਿਆ ਹੋਇਆ ਸੀ ਕਿ ਨਗਰ ਨਿਗਮ ਨੂੰ ਇੱਕ ਸ਼ਿਕਾਇਤ ਮਿਲੀ ਹੈ, ਜਿਸ ਅਨੁਸਾਰ ਬਾਠ ਕੈਸਲ ਨੂੰ ਨਗਰ ਨਿਗਮ ਜਲੰਧਰ ਦੀ ਪ੍ਰਵਾਨਗੀ ਤੋਂ ਬਿਨਾਂ ਗੈਰਕਾਨੂੰਨੀ ਢੰਗ ਨਾਲ ਉਸਾਰਿਆ ਗਿਆ ਸੀ ਜਿਸ ਕਾਰਨ ਕੰਪਨੀ ਨੂੰ ਉਕਤ ਪੈਲੇਸ ਦਾ ਪ੍ਰਵਾਨਿਤ ਮੈਪ ਪਲਾਨ ਅਤੇ ਮੁਕੰਮਲ ਹੋਣ ਦਾ ਸਰਟੀਫਿਕੇਟ ਤਿੰਨ ਦਿਨਾਂ ਅੰਦਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਬਾਠ ਕੈਸਲ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਉਕਤ ਦੋਸ਼ੀ ਏ.ਟੀ.ਪੀ. ਨਾਲ ਮੁਲਾਕਾਤ ਕੀਤੀ, ਜਿਸ ਨੇ ਉਸ ਨੂੰ ਆਪਣੇ ਨਿੱਜੀ ਵਿਅਕਤੀਆਂ ਕੁਨਾਲ ਕੋਹਲੀ, ਆਸ਼ੀਸ਼ ਅਰੋੜਾ ਅਤੇ ਅਰਵਿੰਦ ਸ਼ਰਮਾ ਵੱਲੋਂ ਬਾਠ ਕੈਸਲ ਖਿਲਾਫ ਕੀਤੀ ਸ਼ਿਕਾਇਤ ਦਿਖਾਈ। ਉਕਤ ਦੋਸ਼ੀ ਏਟੀਪੀ ਨੇ ਸ਼ਿਕਾਇਤਕਰਤਾ ਨੂੰ ਸਲਾਹ ਦਿੱਤੀ ਕਿ ਇਹ ਪ੍ਰਾਈਵੇਟ ਵਿਅਕਤੀ ਪੈਸੇ ਲਏ ਬਿਨਾਂ ਸ਼ਿਕਾਇਤ ਵਾਪਸ ਨਹੀਂ ਲੈਣਗੇ ਅਤੇ ਮਾਮਲੇ ਨੂੰ ਨਿਪਟਾਉਣ ਲਈ 15 ਲੱਖ ਰੁਪਏ ਅਦਾ ਕਰਨੇ ਪੈਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਸਹਾਇਕ ਟਾਊਨ ਪਲਾਨਰ ਰਵੀ ਪੰਕਜ ਸ਼ਰਮਾ ਨੇ ਨਰਿੰਦਰ ਸਿੰਘ ਦੀ ਕੁਨਾਲ ਕੋਹਲੀ ਨਾਲ ਮੁਲਾਕਾਤ ਕਰਵਾਈ, ਜਿਸ ਨੇ ਸ਼ਿਕਾਇਤ ਵਾਪਸ ਲੈਣ ਲਈ 20 ਲੱਖ ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਨੂੰ ਨਿਪਟਾਉਣ ਲਈ ਸੌਦਾ 10 ਲੱਖ ਰੁਪਏ ਵਿੱਚ ਤੈਅ ਹੋਇਆ ਹੈ ਅਤੇ ਰਵੀ ਪੰਕਜ ਸ਼ਰਮਾ ਨੇ ਉਸ ਤੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 2 ਲੱਖ ਰੁਪਏ ਲੈ ਲਏ ਹਨ ਅਤੇ ਉਹ ਬਾਕੀ ਰਹਿੰਦੇ 8 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਮੁਢਲੀ ਜਾਂਚ ਤੋਂ ਬਾਅਦ ਮੁਹਾਲੀ ਤੋਂ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1 ਟੀਮ ਨੇ ਉਕਤ ਏਟੀਪੀ ਰਵੀ ਪੰਕਜ ਸ਼ਰਮਾ ਸਮੇਤ ਉਕਤ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਜਲੰਧਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਟਾਊਨ ਪਲਾਨਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਚੌਥੇ ਦੋਸ਼ੀ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਬਾਕੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ, ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 12 ਮਿਤੀ 21.03.2023 ਨੂੰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਟਰੈਪ ਤੋਂ ਬਾਅਦ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਕੁਨਾਲ ਕੋਹਲੀ ਦੀ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ ਕਈ ਬੈਂਕਾਂ ਦੇ ਏ.ਟੀ.ਐੱਮ., ਦੋ ਪ੍ਰੈੱਸ ਪਛਾਣ ਪੱਤਰਾਂ ਤੋਂ ਇਲਾਵਾ ਪੰਜ ਜਿੰਦਾ ਕਾਰਤੂਸ ਅਤੇ ਇਕ ਰਿਵਾਲਵਰ ਵੀ ਬਰਾਮਦ ਹੋਇਆ। ਇਸ ਤੋਂ ਇਲਾਵਾ ਉਕਤ ਦੋਸ਼ੀ ਦੀ ਕਾਰ ’ਚੋਂ ਵੱਖ-ਵੱਖ ਵਿਅਕਤੀਆਂ ਖਿਲਾਫ ਫਰਜ਼ੀ ਸ਼ਿਕਾਇਤਾਂ ਕਰਨ ਵਾਲੀਆਂ ਕਈ ਫਾਈਲਾਂ ਵੀ ਬਰਾਮਦ ਕੀਤੀਆਂ ਹਨ, ਜਿਸ ਤੋਂ ਜਾਪਦਾ ਹੈ ਕਿ ਉਕਤ ਦੋਸ਼ੀ ਆਮ ਲੋਕਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਕਰਨ ਤੋਂ ਬਾਅਦ ਨਿਪਟਾਰੇ ਖਾਤਰ ਰਾਜ਼ੀਨਾਮਾ ਕਰਵਾਉਣ ਲਈ ਰਿਸ਼ਵਤਾਂ ਵਸੂਲਦੇ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 8 lakhsarrestedprivate personspropunjabtvtaking bribethe assistanttown plannerVigilance Bureau
Share205Tweet128Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.