Punjab Forest Scam: ਪੰਜਾਬ ਵਿੱਚ ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ (Vigilance Bureau) ਦੇ ਨਾਲ-ਨਾਲ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੀ ਕਰੇਗੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨਾਲ ਸਬੰਧਤ ਰਿਕਾਰਡ ਈਡੀ ਨੂੰ ਸੌਂਪ ਦਿੱਤੇ ਹਨ। ਅਜਿਹੀ ‘ਚ ਹੁਣ ਸੰਭਾਵਨਾ ਹੈ ਕਿ ਈਡੀ ਇਸ ਵਿੱਚ ਇੱਕ ਹੋਰ ਐਫਆਈਆਰ ਦਰਜ ਕਰੇਗੀ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਜੰਗਲਾਤ ਵਿਭਾਗ ‘ਚ ਹੋਏ ਕਰੋੜਾਂ ਰੁਪਏ ਦੇ ਘਪਲੇ ‘ਤੇ ਈਡੀ ਲੰਬੇ ਸਮੇਂ ਤੋਂ ਨਜ਼ਰ ਰੱਖ ਰਹੀ ਸੀ, ਜਿਸ ਤਰ੍ਹਾਂ ਇਸ ਮਾਮਲੇ ‘ਚ ਖੁਲਾਸਾ ਹੋਇਆ ਸੀ ਕਿ ਵਿਭਾਗ ‘ਚ ਤਾਇਨਾਤੀ ਤੋਂ ਲੈ ਕੇ ਟ੍ਰੀ ਗਾਰਡ ਲਗਾਉਣ ਅਤੇ ਮਾਈਨਿੰਗ ਕਰਨ ਤੱਕ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਈਡੀ ਵੱਲੋਂ ਸਤੰਬਰ ਵਿੱਚ ਵਿਸ਼ੇਸ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਪਟੀਸ਼ਨ ਵਿੱਚ, ਈਡੀ ਨੇ ਵਿਜੀਲੈਂਸ ਬਿਊਰੋ ਨੂੰ ਚਾਰਜਸ਼ੀਟ ਅਤੇ ਹੋਰ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ ਪ੍ਰਦਾਨ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਇਸ ਮਾਮਲੇ ਵਿੱਚ ਆਪਣੀ ਜਾਂਚ ਸ਼ੁਰੂ ਕਰ ਸਕੇ। ਇਸ ਤੋਂ ਬਾਅਦ ਵਿਜੀਲੈਂਸ ਵਲੋਂ ਜੰਗਲਾਤ ਘੁਟਾਲੇ ਨਾਲ ਸਬੰਧਤ ਦਸਤਾਵੇਜ਼ ਈਡੀ ਨੂੰ ਸੌਂਪ ਦਿੱਤੇ ਗਏ ਹਨ।
ਅਜਿਹੇ ‘ਚ ਜੇਕਰ ਮਾਹਿਰਾਂ ਦੀ ਮੰਨੀਏ ਤਾਂ ਈਡੀ ਵੱਲੋਂ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਸ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਹ ਮਾਮਲਾ ਬਹੁਤ ਅਹਿਮ ਹੈ ਕਿਉਂਕਿ ਇਸ ਨਾਲ ਸਰਕਾਰ ਦੇ ਮਾਲੀਏ ਨੂੰ ਕਰੋੜਾਂ ਰੁਪਏ ਦਾ ਝਟਕਾ ਲੱਗਾ ਹੈ।
ਇਸ ਮਾਮਲੇ ‘ਚ ਦੋ ਸਾਬਕਾ ਮੰਤਰੀ ਦੋਸ਼ੀ
ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਸੰਭਾਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸਭ ਤੋਂ ਪਹਿਲਾਂ ਜੰਗਲਾਤ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਮਾਮਲੇ ‘ਚ ਮੰਤਰੀ ਤੋਂ ਲੈ ਕੇ ਅਧਿਕਾਰੀ ਤੱਕ ਮੋਟੀ ਰਕਮ ਵਸੂਲ ਰਹੇ ਸੀ।
ਇਸ ਦੌਰਾਨ ਕਾਂਗਰਸ ਸਰਕਾਰ ਦੇ ਦੋ ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ, ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ, ਪੰਜਾਬ ਦੇ ਮੁੱਖ ਕੰਜਰਵੇਟ ਪ੍ਰਵੀਨ ਕੁਮਾਰ, ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਸਮੇਤ ਕਈ ਲੋਕਾਂ ਦੀ ਭੂਮਿਕਾ ਸਾਹਮਣੇ ਆਈ ਸੀ। ਉਹ ਕਈ ਤਰੀਕਿਆਂ ਨਾਲ ਭ੍ਰਿਸ਼ਟਾਚਾਰ ਕਰ ਰਹੇ ਸੀ। ਇਸ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ ਕੁਝ ਅਜੇ ਵੀ ਵਿਜੀਲੈਂਸ ਦੀ ਪਕੜ ਤੋਂ ਬਾਹਰ ਹਨ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android:📱 https://bit.ly/3VMis0h
IOS:🍎 https://apple.co/3F63oER