ਐਤਵਾਰ, ਮਈ 11, 2025 02:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਲਿਸ ਕੇਸ ‘ਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

by Gurjeet Kaur
ਅਕਤੂਬਰ 28, 2023
in ਪੰਜਾਬ
0
ਪੁਲਿਸ ਕੇਸ ਵਿੱਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ  ਵਿਅਕਤੀ ਗ੍ਰਿਫ਼ਤਾਰ
ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੀਵ ਕੁਮਾਰ ਉਰਫ਼ ਰਵੀ ਵਾਸੀ ਨਿਊ ਸੁਭਾਸ਼ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਉਪਰੋਕਤ ਵਿਅਕਤੀਆਂ ਨੇ ਇੱਕ ਕਤਲ ਕੇਸ ਵਿੱਚੋਂ ਉਸਦਾ ਨਾਮ ਕਢਵਾਉਣ ਲਈ ਉਸ ਤੋਂ 4 ਲੱਖ ਰੁਪਏ ਲਏ ਹਨ।
ਸ਼ਿਕਾਇਤ ਦੀ ਅਗਲੇਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨੋਜ ਕੁਮਾਰ ਅਤੇ ਹੋਰਾਂ ਵਿਰੁੱਧ ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ਵਿੱਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਤਹਿਤ ਐਫ.ਆਈ.ਆਰ. ਨੰਬਰ 68 (2020) ਦਰਜ ਕੀਤੀ ਗਈ ਸੀ। ਮਨੋਜ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਉਪਰੰਤ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ ਜੋੜਿਆ ਗਿਆ ਸੀ।
ਇਸ ਤੋਂ ਬਾਅਦ ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਹ ਲੁਧਿਆਣਾ ਦੇ ਸੁਭਾਸ਼ ਨਗਰ ਸਥਿਤ ਬ੍ਰਾਂਡਿਡ ਬਾਣਾ ਗਾਰਮੈਂਟ ਸਟੋਰ ਦੇ ਮਾਲਕ ਜਤਿੰਦਰ ਕੁਮਾਰ ਦਾ ਜਾਣਕਾਰ ਹੈ। ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿਵਾਇਆ ਕਿ ਉਸ ਦੇ ਮਾਲਕ ਦੇ ਲੁਧਿਆਣਾ ਦੇ ਇੱਕ ਏ.ਡੀ.ਸੀ.ਪੀ. (ਵਧੀਕ ਪੁਲਿਸ ਕਮਿਸ਼ਨਰ) ਨਾਲ ਚੰਗੇ ਸਬੰਧ ਹਨ ਅਤੇ ਉਹ ਕਤਲ ਕੇਸ ਦੀ ਪੁਲਿਸ ਜਾਂਚ ਕਰਵਾ ਕੇ ਉਸ ਨੂੰ ਬੇਕਸੂਰ ਸਾਬਤ ਕਰਵਾ ਸਕਦਾ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨੇ ਅਗਸਤ 2020 ਵਿੱਚ ਉਸ ਤੋਂ 4 ਲੱਖ ਰੁਪਏ ਲੈ ਲਏ ਸਨ ਪਰ ਉਸ ਨੂੰ ਪੈਸਿਆਂ ਦੇ ਬਦਲੇ ਕੋਈ ਰਾਹਤ ਨਹੀਂ ਮਿਲੀ। ਉਸ ਨੂੰ ਲੱਭਣ ਲਈ ਲਗਾਤਾਰ ਕੀਤੀ ਗਈ ਪੁਲਿਸ ਛਾਪੇਮਾਰੀ ਦੌਰਾਨ ਉਸ (ਸ਼ਿਕਾਇਤਕਰਤਾ) ਨੂੰ ਗ੍ਰਿਫਤਾਰ ਕਰ ਲਿਆ ਗਿਆ।
ਜਦੋਂ ਉਸਨੇ ਦੋਵੇਂ ਮੁਲਜ਼ਮਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ ਕਿ 4 ਲੱਖ ਰੁਪਏ ਤਾਂ ਸਿਰਫ ਜਾਂਚ ਸ਼ੁਰੂ ਕਰਵਾਉਣ ਦੇ ਸਨ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ 25 ਅਪ੍ਰੈਲ, 2023 ਨੂੰ ਜ਼ਮਾਨਤ ਮਿਲ ਗਈ  ਅਤੇ 18 ਅਗਸਤ, 2023 ਨੂੰ ਲੁਧਿਆਣਾ ਦੀ ਸੈਸ਼ਨ ਅਦਾਲਤ ਵੱਲੋਂ ਉਸਨੂੰ ਬਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ  ਉਸਨੇ ਉਕਤ ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਪੈਸੇ ਵਾਪਸ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ।
ਅਖੀਰ ਵਿੱਚ  ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਵਿਜਲੈਂਸ ਬਿਊਰੋ ਨੂੰ ਸਬੂਤ ਵਜੋਂ ਆਡੀਓ ਰਿਕਾਰਡਿੰਗ ਪ੍ਰਦਾਨ ਕੀਤੀ। ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਦੋਵਾਂ ਮੁਲਜ਼ਮਾਂ ਨੇ ਪੁਲਿਸ ਕੇਸ ਵਿੱਚ ਏ.ਡੀ.ਸੀ.ਪੀ. ਲੁਧਿਆਣਾ ਨਾਲ ਸਬੰਧ ਹੋਣਾ ਦੱਸ ਕੇ ਸ਼ਿਕਾਇਤਕਰਤਾ ਤੋਂ 4 ਲੱਖ ਰੁਪਏ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 120-ਬੀ  ਤਹਿਤ ਐਫਆਈਆਰ ਨੰਬਰ 27 ਮਿਤੀ 27 ਅਕਤੂਬਰ, 2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Tags: pro punjab tvpunjabPunjab Vigilance beureopunjabi news
Share210Tweet131Share53

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025

ਮਿਜ਼ਾਇਲਾਂ ਡਰੋਨ, ਸਾਈਬਰ ਅਟੈਕ, ਜੰਗ ਦੇ ਇਨ੍ਹਾਂ 4 ਦਿਨ ‘ਚ ਪਹਿਲੀ ਵਾਰ ਹੋਈਆਂ ਅਜਿਹੀਆਂ ਚੀਜ਼ਾਂ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.