ਚੰਡੀਗੜ੍ਹ: ਹੁਣ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਬਗੈਰ ਕਾਰਨ ਫਾਈਲ ਫਸਾ ਕੇ ਰੱਖਦਾ ਹੈ ਤਾਂ ਤੁਰੰਤ ਇਸਦੀ ਸ਼ਿਕਾਇਤ ਕਰੋ। ਸਭ ਤੋਂ ਵੱਡੀ ਗੱਲ ਤੁਹਾਡੀ ਪਛਾਣ ਵੀ ਗੁਪਤ ਰੱਖੀ ਜਾਵੇਗੀ। ਕਿਸੇ ਤੋਂ ਡਰਨ ਦੀ ਲੋੜ ਨਹੀਂ ਹੈ। ਤੁਸੀਂ ਭਰੋਸੇ ਨਾਲ ਆਪਣੀ ਸ਼ਿਕਾਇਤ ਕਰ ਸਕਦੇ ਹੋ।
ਵਿਜੀਲੈਂਸ ਨੂੰ ਅਜਿਹੀ ਕੋਈ ਵੀ ਸ਼ਿਕਾਇਤ ਕਰਨ ਲਈ ਤੁਸੀਂ ਫੋਨ ਨੰਬਰ ਜਾਂ ਵ੍ਹੱਟਸਐਪ ਨੰਬਰ 8360817378 ‘ਤੇ ਸ਼ਿਕਾਇਤ ਜਾਂ ਜਾਣਕਾਰੀ ਦੇ ਸਕਦੇ ਹੋ। ਈ-ਮੇਲ ਆਈਡੀ sspvigc.chd@nic.in ਜਾਂ vigilance-chd@nic.in ‘ਤੇ ਸੰਪਰਕ ਕਰ ਸਕਦੇ ਹਨ।
ਯੂਟੀ ਪ੍ਰਸ਼ਾਸਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਿਹਾ ਹੈ। ਹਾਲ ਹੀ ‘ਚ ਸਿਹਤ ਸਕੱਤਰ ਯਸ਼ਪਾਲ ਗਰਗ ਨੂੰ ਵੀ ਵਿਜੀਲੈਂਸ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਚੌਕਸੀ ਅਫਸਰ ਕਮ ਸਲਾਹਕਾਰ ਧਰਮਪਾਲ ਨਾਲ ਗੱਲਬਾਤ ਕਰਨ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਫੋਨ ਨੰਬਰ, ਵ੍ਹੱਟਸਐਪ ਮੈਸੇਜਿੰਗ ਸਹੂਲਤ ਅਤੇ ਈ-ਮੇਲ ਆਈਡੀ ਇਹ ਫੈਸਲਾ ਵਿਭਾਗ, ਬੋਰਡ ਅਤੇ ਨਿਗਮ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਲਿਆ ਗਿਆ ਹੈ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ।
ਇਸ ਦੇ ਲਈ ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਵਧਾਉਣ ਲਈ ਲਿਆ ਗਿਆ ਹੈ।
ਚੰਡੀਗੜ੍ਹ ‘ਚ ਫਿਜ਼ੀਕਲ ਫਾਈਲਾਂ ਹੋਣਗੀਆਂ ਬੰਦ
ਇਸ ਦੇ ਨਾਲ ਹੀ ਜਲਦੀ ਹੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਾਰੇ ਵਿਭਾਗਾਂ ‘ਚ ਫਿਜ਼ੀਕਲ ਫਾਈਲਾਂ ਨੂੰ ਇੱਕ ਟੇਬਲ ਤੋਂ ਦੂਜੇ ਟੇਬਲ ਵਿੱਚ ਲਿਜਾਣ ਦਾ ਰਿਵਾਜ ਖ਼ਤਮ ਹੋ ਜਾਵੇਗਾ। ਯੂਟੀ ਪ੍ਰਸ਼ਾਸਨ ਦੇ ਵਿਜੀਲੈਂਸ ਵਿਭਾਗ ਦੇ ਸਕੱਤਰ ਯਸ਼ਪਾਲ ਗਰਗ ਨੇ ਸਾਰੇ ਵਿਭਾਗਾਂ ਦੇ ਸਕੱਤਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਫਾਈਲਾਂ ਨੂੰ ਐਨਆਈਸੀ ਦੇ ਈ-ਮੌਡਿਊਲ (ਆਨਲਾਈਨ) ਰਾਹੀਂ ਹੀ ਅੱਗੇ ਭੇਜਿਆ ਜਾਵੇ। ਜੇਕਰ ਕੋਈ ਵਿਭਾਗ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਕਾਰਨ ਦੇਣਾ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h