ਸ਼ੁੱਕਰਵਾਰ, ਜੁਲਾਈ 4, 2025 11:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਨੇ ਹੁਣ ਕਿਸਨੂੰ ਰਿਸ਼ਵਤ ਲੈਂਦੇ ਫੜਿਆ? ਪੜ੍ਹੋ

by Gurjeet Kaur
ਸਤੰਬਰ 15, 2022
in Featured, ਪੰਜਾਬ
0
ਵਿਜੀਲੈਂਸ ਨੇ ਹੁਣ ਕਿਸਨੂੰ ਰਿਸ਼ਵਤ ਲੈਂਦੇ ਫੜਿਆ? ਪੜ੍ਹੋ

ਵਿਜੀਲੈਂਸ ਨੇ ਹੁਣ ਕਿਸਨੂੰ ਰਿਸ਼ਵਤ ਲੈਂਦੇ ਫੜਿਆ? ਪੜ੍ਹੋ

ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਿਟੀ ਖਰੜ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਸੋਮ ਨਾਥ ਖਿਲਾਫ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੌਰਵ ਵਾਸੀ ਅਮਨ ਨਗਰ, ਕਪੂਰਥਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦਾ ਦੁਕਾਨ ‘ਤੇ ਆਪਣੇ ਭਾਈਵਾਲ ਨਾਲ ਮਾਮੂਲੀ ਝਗੜਾ ਹੋ ਗਿਆ ਅਤੇ ਸਬੰਧਤ ਏ.ਐਸ.ਆਈ. ਵੱਲੋਂ ਇਸ ਬਾਰੇ ਪੁਲਿਸ ਕੋਲ ਦਾਖਲ ਸ਼ਿਕਾਇਤ ਦੇ ਮਾਮਲੇ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਸੋਮ ਨਾਥ ਵਿਰੁੱਧ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਬੀਰ ਸਿੰਘ ਵਾਸੀ ਗ੍ਰੀਨ ਕੰਫਰਟ ਹੋਮਜ਼, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਸ਼ਿਕਾਇਤ ‘ਤੇ ਏ.ਐਸ.ਆਈ. ਸੋਮ ਨਾਥ ਦੇ ਖਿਲਾਫ ਵਿਜੀਲੈਂਸ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 14 ਮਿਤੀ 13.9.22 ਦਰਜ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨਾਲ ਉਸ ਦੀ ਮਾਮੂਲੀ ਤਕਰਾਰ ਹੋਈ ਸੀ। ਇਸ ਉਪਰੰਤ ਉਸ ਮੁਲਾਜਮ ਨੇ ਉਸਦਾ ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਉਸ ਮੋਟਰ ਸਾਈਕਲ ਨੂੰ ਛੱਡਣ ਬਦਲੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ। ਗੱਲਬਾਤ ਦੌਰਾਨ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਕਾਲ ਰਿਕਾਰਡ ਵੀ ਕੀਤੀ।
ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਵਿਜੀਲੈਂਸ ਬਿਊਰੋ ਨੇ ਉਕਤ ਦੋਸ਼ੀ ਏ.ਐਸ.ਆਈ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰ ਲਿਆ।

Tags: Arrested ASICurruptionlatest punjabi newspro punjab tvpunjabVigilance
Share214Tweet134Share53

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.