Media Adviser of Captain: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਬੁੱਧਵਾਰ ਰਾਤ ਨੂੰ ਆਈਜੀ ਮੁਖਵਿੰਦਰ ਸਿੰਘ ਛੀਨਾ, ਐਸਪੀ (ਸਿਟੀ) ਅਤੇ ਹੋਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਪਹੁੰਚੀਆਂ। ਭਾਵੇਂ ਕਿਸੇ ਅਧਿਕਾਰੀ ਨੇ ਭਾਰੀ ਪੁਲਿਸ ਤਾਇਨਾਤੀ ਦਾ ਸਹੀ ਕਾਰਨ ਨਹੀਂ ਦੱਸਿਆ ਪਰ ਵਿਜੀਲੈਂਸ ਦੀ ਛਾਪੇਮਾਰੀ ਦੀ ਚਰਚਾ ਜ਼ੋਰਾਂ ’ਤੇ ਰਹੀ।
ਰਾਤ ਕਰੀਬ ਅੱਠ ਵਜੇ ਤੋਂ ਹੀ ਪੁਲਿਸ ਦੀਆਂ ਟੀਮਾਂ ਤਵਾਕਲੀ ਮੋੜ ਸਥਿਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਿੰਦਰ ਸਿੰਘ ਚਾਹਲ ਦੀ ਕੋਠੀ ਵਿੱਚ ਪੁੱਜਣੀਆਂ ਸ਼ੁਰੂ ਹੋ ਗਈਆਂ। ਇਸ ਦੌਰਾਨ ਕੋਠੀ ਦੇ ਨਾਲ ਲੱਗਦੀਆਂ ਗਲੀਆਂ ਵਿੱਚ ਵੀ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੇਖਣ ਨੂੰ ਮਿਲੀ। ਆਈਜੀ ਛੀਨਾ ਕੁਝ ਦੇਰ ਮੌਕੇ ’ਤੇ ਹੀ ਰਹੇ ਜਦਕਿ ਪੁਲਿਸ ਦੀਆਂ ਟੀਮਾਂ ਦੇਰ ਰਾਤ ਤੱਕ ਕੋਠੀ ਦੇ ਅੰਦਰ ਅਤੇ ਬਾਹਰ ਮੌਜੂਦ ਸੀ।
ਦੱਸ ਦਈਏ ਕਿ ਪੰਜਾਬ ‘ਚ ਵਿਜੀਲੈਂਸ ਵਲੋਂ ਉਕਤ ਆਗੂਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਅਤੇ ਬ੍ਰਹਮ ਮਹਿੰਦਰਾ ਦੇ ਨਾਂ ਸ਼ਾਮਲ ਹਨ। ਚਰਚਾ ਹੈ ਕਿ ਇਸੇ ਕੜੀ ਵਿੱਚ ਵਿਜੀਲੈਂਸ ਨੇ ਕੈਪਟਨ ਦੇ ਬੇਹੱਦ ਕਰੀਬੀ ਰਹੇ ਭਰਤਇੰਦਰ ਸਿੰਘ ਚਾਹਲ ਦੇ ਘਰ ਛਾਪਾ ਮਾਰਿਆ। 2007 ਵਿੱਚ, ਪੰਜਾਬ ਵਿਜੀਲੈਂਸ ਬਿਊਰੋ ਨੇ ਚਾਹਲ ਤੇ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਟਿੱਬਿਆਂ ਦੇ ਜੰਮਪਲ ਜਗਰੂਪ ਬਰਾੜ ਬਣੇ ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ‘ਚ ਮੰਤਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h