ਵਿਜੀਲੈਂਸ ਵੱਲੋਂ ਰਿਸ਼ਵਤ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਪਿੰਡ ਘੁੱਦਾ ਤੇ ਸਰੰਪਚ ਦੇ ਪਤੀ ਵੱਲੋਂ ਵਿਜ਼ੀਲੈਂਸ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਵਿਧਾਇਕ ਨੇ ਕਥਿਤ ਤੌਰ ਉਤੇ ਉਸ ਤੋਂ 4 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪਹਿਲਾਂ ਇਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਦੇ ਪੈਸਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 22 ਫਰਵਰੀ ਨੂੰ ਵਿਜੀਲੈਂਸ ਨੇ ਅਮਿਤ ਰਤਨ ਨੂੰ ਗ੍ਰਿਫਤਾਰ ਕੀਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੀ ਜੇਲ੍ਹ ਵਿੱਚ ਨਾਮੀ ਗੈਂਗਸਟਰ ਹੋਣ ਕਾਰਨ, ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਇਸ ਕਾਰਨ ਅਦਾਲਤ ਨੇ ਬਠਿੰਡਾ ਦੀ ਬਜਾਏ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h