ਸੋਮਵਾਰ, ਅਗਸਤ 31, 2026 03:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਾਣਾ ਦਾ ਪਿੰਡ ਨਸ਼ਿਆਂ ਵਿਰੁੱਧ ਜੰਗ ‘ਚ ਅੱਗੇ ਆਇਆ, ਪਿੰਡ ਵਸਨੀਕਾਂ ਨੇ ਨਸ਼ਿਆਂ ਦੀ ਵਿਕਰੀ ਖ਼ਿਲਾਫ਼ ਚੁੱਕੀ ਸਹੁੰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਜੰਗ ਵਿੱਚ ਸਹਿਯੋਗ ਦੇਣ ਸਮੇਤ ਨਸ਼ਿਆਂ ਨੂੰ ਤੌਬਾ ਕਰਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

by ਮਨਵੀਰ ਰੰਧਾਵਾ
ਜਨਵਰੀ 23, 2023
in ਪੰਜਾਬ
0

ਸਮਾਣਾ: ਸਮਾਣਾ ਹਲਕੇ ਦੇ ਪਿੰਡ ਮੁਰਾਦ ਪੁਰ ਦੇ ਵਸਨੀਕਾਂ ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਵਿਕਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ‘ਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹੋਰਨਾਂ ਨੂੰ ਜਾਗਰੂਕ ਕਰਨ ਦੀ ਸਹੁੰ ਖਾਧੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਨਸ਼ਿਆਂ ਖ਼ਿਲਾਫ਼ ਅੱਗੇ ਆਏ ਇਸ ਪਿੰਡ ਦੇ ਵਸਨੀਕਾਂ ਨੇ ਪਿੰਡ ਵਿੱਚ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਦੀ ਵਿਕਰੀ ਹੋਣ ਦੀ ਸੂਰਤ ‘ਚ ਪੁਲਿਸ ਨੂੰ ਸੂਚਿਤ ਕਰਨ ਦਾ ਵੀ ਅਹਿਦ ਕੀਤਾ ਹੈ।

ਸਮਾਣਾ ਦੇ ਡੀਐਸਪੀ ਸੌਰਵ ਜਿੰਦਲ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਅਤੇ ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਅੱਜ ਵਿਸ਼ੇਸ਼ ਤੌਰ ‘ਤੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਤੇ ਪੰਚਾਇਤ ਮੈਂਬਰਾਂ ਦੇ ਸੱਦੇ ਉਤੇ ਪਿੰਡ ਪੁੱਜੇ। ਪਿੰਡ ਦੇ ਗੁਰੂ ਘਰ ਵਿਖੇ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਮੁਰਾਦਪੁਰ ਵਿੱਚ ਕਿਸੇ ਨੂੰ ਕੋਈ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਬਾਹਰੋਂ ਆਕੇ ਇੱਥੇ ਨਸ਼ਾ ਵੇਚੇਗਾ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇਗੀ। ਇਸ ਤੋਂ ਬਿਨ੍ਹਾਂ ਜਿਹੜੇ ਲੋਕ ਨਸ਼ਿਆਂ ਦੇ ਸੇਵਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।

ਡੀ.ਐਸ.ਪੀ. ਸੌਰਵ ਜਿੰਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਹਦਾਇਤਾਂ ‘ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਦੇਖ-ਰੇਖ ਹੇਠ ਨਸ਼ਿਆਂ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਇਸੇ ਤਹਿਤ ਹੀ ਪਿੰਡ ਮੁਰਾਦ ਪੁਰ ਦੇ ਲੋਕ ਨਸ਼ਿਆਂ ਤੋਂ ਤੰਗ ਆਕੇ ਪੁਲਿਸ ਨੂੰ ਨਸ਼ਿਆਂ ਦੀ ਪਿੰਡ ਵਿੱਚ ਵਿਕਰੀ ਵਿਰੁੱਧ ਸਹਿਯੋਗ ਦੇਣ ਲਈ ਅੱਗੇ ਆਏ ਹਨ।

ਇਸੇ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਜੰਗ ਵਿੱਚ ਸਹਿਯੋਗ ਦੇਣ ਸਮੇਤ ਨਸ਼ਿਆਂ ਨੂੰ ਤੌਬਾ ਕਰਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਪੀ.ਏ. ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।

ਸੀ.ਆਈ.ਏ. ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਪਿੰਡ ਮੁਰਾਦਪੁਰ ‘ਚ ਹੈਰੋਇਨ, ਚਿੱਟਾ, ਸਮੈਕ, ਨਸ਼ੀਲੀਆਂ ਗੋਲੀਆਂ, ਗਾਂਜਾ, ਭੁੱਕੀ ਚੂਰਾ ਪੋਸਤ ਆਦਿ ਨਸ਼ਿਆਂ ਦੀ ਵਿਕਰੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਸਨ, ਜਿਸ ਲਈ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਤੌਬਾ ਕਰਨ ਲਈ ਮਨਾਇਆ। ਉਨ੍ਹਾਂ ਕਿਹਾ ਕਿ ਅੱਜ ਪਿੰਡ ਦੇ ਵੱਡੇ ਇਕੱਠ ‘ਚ ਲੋਕਾਂ ਦੇ ਧਾਰਮਿਕ ਵਿਸ਼ਵਾਸ਼ ਮੁਤਾਬਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਲੋਕਾਂ ਨੇ ਇਸ ਉਪਰ ਕਾਇਮ ਰਹਿਣ ਦਾ ਪ੍ਰਣ ਵੀ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannChetan singh jouramajra:pro punjab tvpunjab cabinet ministerpunjab governmentpunjab policepunjabi newsSale of DrugsSamana
Share206Tweet129Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.