ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ
ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਵਰੁਣ ਰੂਜਮ ਨਾਲ ਮੀਟਿੰਗ ਕੀਤੀ।
ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ।
ਕਮਿਸ਼ਨਰ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।








